ਅਕਾਲੀ ਦਲ ਅੰਮ੍ਰਿਤਸਰ ਨੇ ਕੁਸ਼ਲਪਾਲ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਅੰਮ੍ਰਿਤਸਰ ਨੇ ਕੁਸ਼ਲਪਾਲ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਚਮਕੌਰ ਸਾਹਿਬ- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਨੂੰ ਆਨੰਦਪੁਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਜੀਤ ਸਿੰਘ ਚਤਾਮਲਾ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਗੂਆਂ ਤੇ ਵਰਕਰਾਂ ਦੀ ਸਲਾਹ ਨਾਲ ਕੁਸ਼ਲਪਾਲ ਸਿੰਘ ਮਾਨ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਕੁਸ਼ਲਪਾਲ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।