ਅਮਰੀਕਾ ਦਾ ਰਾਸ਼ਟਰਪਤੀ ਅਹੁਦਾ ਸੰਭਾਲਣ ਨੂੰ ਤਿਆਰ ਹਾਂ : ਕਮਲਾ ਹੈਰਿਸ

ਅਮਰੀਕਾ ਦਾ ਰਾਸ਼ਟਰਪਤੀ ਅਹੁਦਾ ਸੰਭਾਲਣ ਨੂੰ ਤਿਆਰ ਹਾਂ : ਕਮਲਾ ਹੈਰਿਸ

ਵਾਸ਼ਿੰਗਟਨ (ਰਾਜ ਗੋਗਨਾ) : ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿੱਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ ਕੀਤੀਆਂ ਗਈਆਂ।
ਹੈਰਿਸ ਨੇ ਕਿਹਾ ਕਿ ’ਮੈਂ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਸੰਭਾਲਣ ਲਈ ਤਿਆਰ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਹਰ ਕੋਈ ਜਿਸ ਨੇ ਮੈਨੂੰ ਦੇਖਿਆ ਹੈ ਉਹ ਮੇਰੀ ਯੋਗਤਾ ਬਾਰੇ ਜਾਣਦਾ ਹੈ। ਕਮਲਾ ਹੈਰਿਸ ਦੀਆਂ ਟਿੱਪਣੀਆਂ ਅਜਿਹੇ ਸਮੇਂ ’ਚ ਅਹਿਮ ਹੋ ਗਈਆਂ ਹਨ, ਜਦੋਂ ਮੌਜੂਦਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ (81) ਦੀ ਉਮਰ ਅਤੇ ਯਾਦਦਾਸ਼ਤ ਨੂੰ ਲੈ ਕੇ ਕਾਫੀ ਆਲੋਚਨਾ ਹੋ ਰਹੀ ਹੈ।