ਅਮਰੀਕਾ: ਭਾਰਤੀ ਮੂਲ ਦੇ 66 ਸਾਲਾ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਲੋੜੀਂਦੇ

ਅਮਰੀਕਾ: ਭਾਰਤੀ ਮੂਲ ਦੇ 66 ਸਾਲਾ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਲੋੜੀਂਦੇ

ਪੁਲੀਸ ਨੇ ਵੀਡੀਓ ਜਾਰੀ ਕੀਤਾ
ਵਾਸ਼ਿੰਗਟਨ- ਅਮਰੀਕਾ ਦੇ ਫਿਲਾਡੈਲਫੀਆ ਸ਼ਹਿਰ ਵਿੱਚ ਹਥਿਆਰਬੰਦ ਨੌਜਵਾਨਾਂ ਨੇ ਗੈਸ ਸਟੇਸ਼ਨ ’ਤੇ ਕੰਮ ਕਰਦੇ ਭਾਰਤੀ ਮੂਲ ਦੇ 66 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਪੁਲੀਸ ਇਸ ਕਤਲ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਦੀ ਭਾਲ ਕਰ ਰਹੀ ਹੈ। ਫਿਲਾਡੈਲਫੀਆ ਪੁਲੀਸ ਨੇ ਇਸ ਸਬੰਧੀ ਵੀਡੀਓ ਜਾਰੀ ਕੀਤਾ ਜਿਸ ਵਿੱਚ ਤਿੰਨ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ।