ਅਮਿਤ ਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਅਮਿਤ ਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਪਟਨਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਦੇਸ਼ ਅਤੇ ਦੇਸ਼ ਵਾਸੀਆਂ ਦੀ ਤਰੱਕੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮਗਰੋਂ ਉਹ ਗੈਸਟ ਹਾਊਸ ਪਹੁੰਚੇ ਜਿਥੇ ਉਨ੍ਹਾਂ ਨੇ ਸੀਨੀਅਰ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਵਾਲਮਿਕੀ ਨਗਰ ਲੋਕ ਸਭਾ ਹਲਕੇ ਵਿੱਚ ਰੈਲੀ ਵੀ ਕੀਤੀ।