ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਗੁਹਾਟੀ: ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਹਿੱਸੇ ਵਿੱਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 3.8 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੇ ਝਟਕੇ ਦੁਪਹਿਰ 12.12 ਵਜੇ ਮਹਿਸੂਸ ਹੋਏ। ਇਸੇ ਦੌਰਾਨ ਭੂਟਾਨ ਤੇ ਅਸਾਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ।