ਅਹਿਮਦਾਬਾਦ: ਭਾਰਤ ਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ ਲਈ ਵਿਆਪਕ ਸੁਰੱਖਿਆ ਪ੍ਰਬੰਧ

ਅਹਿਮਦਾਬਾਦ: ਭਾਰਤ ਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ ਲਈ ਵਿਆਪਕ ਸੁਰੱਖਿਆ ਪ੍ਰਬੰਧ

ਅਹਿਮਦਾਬਾਦ- ਅੱਜ ਭਾਰਤ-ਪਾਕਿਸਤਾਨ ਵਿਸ਼ਵ ਕੱਪ ਮੈਚ ਦੇ ਮੱਦੇਨਜ਼ਰ ਅਹਿਮਦਾਬਾਦ ਅਤੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਗੁਜਰਾਤ ਦੀਆਂ ਵੱਖ-ਵੱਖ ਯੂਨਿਟਾਂ ਦੇ ਪੁਲੀਸ ਮੁਖੀਆਂ ਨੂੰ ‘ਅਲਰਟ’ ਰੱਖਿਆ ਗਿਆ ਹੈ। ਇਹ ਮੈਚ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਬਾਅਦ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਖੇਡਿਆ ਜਾਣਾ ਹੈ। ਨੈਸ਼ਨਲ ਸਕਿਓਰਿਟੀ ਗਾਰਡ (ਐਨਐੱਸਜੀ), ਰੈਪਿਡ ਐਕਸ਼ਨ ਫੋਰਸ (ਆਰਏਐੱਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਸਮੇਤ ਗੁਜਰਾਤ ਪੁਲੀਸ ਬਲ ਦੇ 6,000 ਤੋਂ ਵੱਧ ਜਵਾਨਾਂ ਨੂੰ ਸ਼ਹਿਰ ਅਤੇ ਸਟੇਡੀਅਮ ਵਿੱਚ ਤਾਇਨਾਤ ਕੀਤਾ ਗਿਆ ਹੈ।