ਅੰਮ੍ਰਤਿਪਾਲ ਸਿੰਘ ਤੇ ਸਾਥੀਆਂ ਦੀ ਜੇਲ੍ਹ ’ਚੋਂ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ

ਅੰਮ੍ਰਤਿਪਾਲ ਸਿੰਘ ਤੇ ਸਾਥੀਆਂ ਦੀ ਜੇਲ੍ਹ ’ਚੋਂ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ

ਅੰਮ੍ਰਤਿਸਰ- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਤਿਪਾਲ ਸਿੰਘ, ਉਸ ਨਾਲ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪਿਆਂ ਅਤੇ ਹੋਰਨਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਉਨ੍ਹਾਂ ਸਣੇ ਸਾਰੇ ਬੰਦੀਆਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਨ੍ਹਾਂ ਪਰਿਵਾਰਾਂ ਵੱਲੋਂ ਇਸ ਮੁਹਿੰਮ ਤਹਤਿ ਪੰਜ ਤਖ਼ਤ ਸਾਹਿਬਾਨ ’ਤੇ ਜਾ ਕੇ ਰਿਹਾਈ ਦੀ ਅਰਜੋਈ ਕਰਦਿਆਂ ਅਰਦਾਸ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ ਅੱਜ ਸ੍ਰੀ ਅਕਾਲ ਤਖ਼ਤ ਤੋਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਤਿਪਾਲ ਸਿੰਘ ਤੇ ਉਸ ਦੇ ਨੌਂ ਹੋਰ ਸਾਥੀ ਇਸ ਵੇਲੇ ਅਸਾਮ ਦੀ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਕੌਮੀ ਸੁਰੱਖਿਆ ਐਕਟ ਤਹਤਿ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਤਿਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ’ਤੇ ਅਰਦਾਸ ਸਮਾਗਮ ਕਰਨ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਵਿਖੇ ਹੋਏ ਅਰਦਾਸ ਸਮਾਗਮ ਨਾਲ ਕੀਤੀ ਗਈ ਹੈ। ਇਸ ਸਬੰਧ ਵਿੱਚ ਸਵੇਰੇ ਪਹਿਲਾਂ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਉਨ੍ਹਾਂ ਦੀ ਰਿਹਾਈ ਦੀ ਅਰਦਾਸ ਕੀਤੀ ਗਈ। ਮੀਡੀਆ ਨਾਲ ਗੱਲਬਾਤ ਦੌਰਾਨ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਤਿਪਾਲ ਸਿੰਘ ਜੇਲ੍ਹ ਤੋਂ ਬਾਹਰ ਆ ਕੇ ਖਾਲਸਾ ਵਹੀਰ ਨੂੰ ਮੁੜ ਸ਼ੁਰੂ ਕਰਨਗੇ ਅਤੇ ਨਸ਼ਿਆਂ ਵਿੱਚ ਗਲਤਾਨ ਨੌਜਵਾਨੀ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਆਪਣੇ ਤੌਰ ’ਤੇ ਖਾਲਸਾ ਵਹੀਰ ਮੁੜ ਸ਼ੁਰੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਫਿਲਹਾਲ ਜੇ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਇਸ ਵਹੀਰ ਨੂੰ ਆਰੰਭ ਕਰਦੇ ਹਨ ਤਾਂ ਸਾਰੇ ਪਰਿਵਾਰ ਸਹਿਯੋਗ ਦੇਣਗੇ।

ਅੰਮ੍ਰਤਿਪਾਲ ਸਿੰਘ ਦੀ ਪਤਨੀ ਅਤੇ ਉਸਦੇ ਪਤਿਾ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਮੌਕੇ ਅੰਮ੍ਰਤਿਪਾਲ ਸਿੰਘ ਦੇ ਪਤਿਾ ਤਰਸੇਮ ਸਿੰਘ, ਬਾਬਾ ਬਖਸ਼ੀਸ਼ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਮੋਰਚੇ ਦੇ ਬਾਬਾ ਹਰਦੀਪ ਸਿੰਘ, ਰਾਜਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਖਾਲਸਾ, ਬਾਬਾ ਕੁਲਦੀਪ ਸਿੰਘ ਵਿਰਕ ਸਣੇ ਬਲਵੰਤ ਸਿੰਘ ਗੋਪਾਲਾ ਦਾ ਜਥਾ ਵੀ ਹਾਜ਼ਰ ਸੀ।