ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ, ਪੁਲਿਸ ਨੇ 5 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ, ਪੁਲਿਸ ਨੇ 5 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

J ਕੇਂਦਰੀ ਏਜੰਸੀ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ: ਜਥੇਦਾਰ ਹਰਪ੍ਰੀਤ ਸਿੰਘ
J ਹਰਜਿੰਦਰ ਸਿੰਘ ਧਾਮੀ ਨੇ ਕੀਤਾ ਘਟਨਾ ਵਾਲੀ ਥਾਂ ਦਾ ਦੌਰਾ

ਅੰਮ੍ਰਿਤਸਰ : ਅੰਮ੍ਰਿਤਸਰ ’ਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਧਮਾਕੇ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਇਸ ਵਾਰ ਧਮਾਕਾ ਪਹਿਲੀ ਘਟਨਾ ਵਾਲੀ ਥਾਂ ਤੋਂ ਕਰੀਬ ਦੋ ਕਿਲੋਮੀਟਰ ਦੂਰ ਹੋਇਆ। ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ ’ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੁਝ ਟੀਕੇ ਵੀ ਮਿਲੇ ਹਨ।
ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਸਰਾਏ ਨੂੰ ਖਾਲੀ ਕਰਵਾ ਦਿੱਤਾ। ਜਿਸ ਥਾਂ ’ਤੇ ਧਮਾਕਾ ਹੋਇਆ ਹੈ, ਉੱਥੇ ਆਮ ਲੋਕਾਂ ਦੀ ਬਹੁਤੀ ਆਵਾਜਾਈ ਨਹੀਂ ਹੈ। ਇਸ ਘਟਨਾ ’ਤੇ ਜਲਦ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਵੀ ਮੌਕੇ ’ਤੇ ਪਹੁੰਚ ਗਈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਦੁਪਹਿਰ 12.15-12.30 ਵਜੇ ਦੇ ਕਰੀਬ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ, ਉਮੀਦ ਹੈ ਕਿ ਇਹ ਕੋਈ ਹੋਰ ਧਮਾਕਾ ਹੋ ਸਕਦਾ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਸ਼ੱਕੀਆਂ ਨੂੰ ਘੇਰਿਆ ਜਾ ਰਿਹਾ ਹੈ, ਫਿਲਹਾਲ ਜਾਂਚ ਜਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਮਿਠਾਈ ਦੀ ਦੁਕਾਨ ’ਚ ਚਿਮਨੀ ਕਾਰਨ ਦੋ ਧਮਾਕੇ ਹੋਏ ਸਨ। ਚਸ਼ਮਦੀਦਾਂ ਮੁਤਾਬਕ ਪੁਲਿਸ ਨੂੰ ਧਮਾਕੇ ਵਾਲੀ ਥਾਂ ਤੋਂ ਇੱਕ ਪੱਤਰ ਵੀ ਮਿਲਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪਹਿਲਾ ਜ਼ਬਰਦਸਤ ਧਮਾਕਾ ਪੰਜਾਬ ਦੇ ਅੰਮ੍ਰਿਤਸਰ ’ਚ ਸ਼ਨੀਵਾਰ ਸ਼ਾਮ ਨੂੰ ਹੋਇਆ।
ਸ੍ਰੀ ਦਰਬਾਰ ਸਾਹਿਬ ਦੇ ਗਲਿਆਰਾ ਵਿੱਚ ਲਗਾਤਾਰ ਤਿੰਨ ਧਮਾਕਿਆਂ ਉਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਮਾਕਿਆਂ ਉਤੇ ਡੂੰਘੀ ਚਿੰਤਾ ਜਤਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਏਜੰਸੀਆਂ ਨੂੰ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ।
ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹਰਿਮੰਦਰ ਸਾਹਿਬ ਦੇ ਨੇੜੇ ਇਕ ਵਾਰ ਫਿਰ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ।