ਆਜ਼ਾਦੀ ਦਿਹਾੜੇ ਮੌਕੇ ਸੁਸ਼ੀਲ ਰਿੰਕੂ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ

ਆਜ਼ਾਦੀ ਦਿਹਾੜੇ ਮੌਕੇ ਸੁਸ਼ੀਲ ਰਿੰਕੂ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ

ਜਲੰਧਰ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਆਜ਼ਾਦੀ ਦਿਵਸ ਮੌਕੇ ਸਥਾਨਕ ਡਾ: ਭੀਮ ਰਾਓ ਅੰਬੇਡਕਰ ਚੌਂਕ ਵਿਖੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। ਇਹ ਝੰਡਾ ਖ਼ਾਸ ਕਰਕੇ ਨਕੋਦਰ ਰੋਡ ਵਾਲੇ ਪਾਸੇ ਤੋਂ ਸ਼ਹਿਰ ’ਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਸਨ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਰਿੰਕੂ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇਸ਼ ’ਚ ਏਕਤਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ ਤਾਂ ਜੋ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਇਸ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।
ਕੇਂਦਰ ਸਰਕਾਰ ਸੰਸਦ ਦੇ ਅੰਦਰ ਹੀ ਲੋਕਤੰਤਰ ਦਾ ਕਤਲ ਕਰ ਰਹੀ ਹੈ। ਦੇਸ਼ ’ਚ ਜਾਤੀ ਅਤੇ ਧਰਮ ਦੇ ਨਾਂ ’ਤੇ ਹਿੰਸਾ ਹੋ ਰਹੀ ਹੈ, ਮਨੀਪੁਰ ਹਿੰਸਾ ਇਸ ਦੀ ਤਾਜ਼ਾ ਮਿਸਾਲ ਹੈ। ਇਸ ਤੋਂ ਇਲਾਵਾ ਲੋਕਤੰਤਰੀ ਪ੍ਰਣਾਲੀ ਨੂੰ ਠੇਸ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰਾਂ ਨੂੰ ਹੀ ਮੁਅੱਤਲ ਕੀਤਾ ਜਾ ਰਿਹਾ ਹੈ।