ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 9324 ਵੋਟਾਂ ਨਾਲ ਅੱਗੇ

ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 9324 ਵੋਟਾਂ ਨਾਲ ਅੱਗੇ

ਜਲੰਧਰ – 10 ਮਈ ਨੂੰ ਹੋਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਜਲੰਧਰ ਦੀ ਜਨਤਾ ਕਰੇਗੀ। ਵੇਖਣਾ ਇਹ ਦਿਲਚਸਪ ਹੋਵੇਗਾ ਕਿ ਜਲੰਧਰ ਦੀ ਜਨਤਾ ਆਖ਼ਿਰ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਦੀ ਹੈ। ਇਥੇ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ 8 ਵਜੇ ਦੇ ਕਰੀਬ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਦੇ ਕਰੀਬ ਸ਼ੁਰੂ ਹੋਈ, ਜਦਕਿ ਈ. ਵੀ. ਐੱਮਜ਼ ਤੋਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀਆਂ ਧੜਕਨਾਂ ਵੀ ਵੱਧ ਗਈਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਫਸਵਾਂ ਮੁਕਾਬਲ ਚੱਲ ਰਿਹਾ ਹੈ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਪਹਿਲੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 720 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ। ਅਕਾਲੀ ਦਲ ਉਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਦੂਜੇ ਨੰਬਰ ‘ਤੇ ਚੱਲ ਰਹੇ ਹਨ। ਉਥੇ ਹੀ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੀਜੇ ਨੰਬਰ ‘ਤੇ ਹਨ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਚੌਥੇ ਨੰਬਰ ‘ਤੇ ਚੱਲ ਰਹੇ ਹਨ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਦੂਜਾ ਰੁਝਾਨ ਸਾਹਮਣੇ ਆ ਗਿਆ ਹੈ। ਦੂਜੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 2718 ਵੋਟਾਂ ਨਾਲ ਕਾਂਗਰਸ ਦੇ ਦੇ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਤੀਜਾ ਰੁਝਾਨ ਸਾਹਮਣੇ ਆ ਗਿਆ ਹੈ। ਤੀਜੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਦੀ ਲੀਡ ਬਰਕਰਾਰ ਹੈ ਅਤੇ ਕਾਂਗਰਸ ਦੇ ਉਮੀਦਵਾਰ 2776 ਵੋਟਾਂ ਨਾਲ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿਚ ਰੱਖੀਆਂ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ।

ਪਹਿਲਾ ਰੁਝਾਨ ਆਇਆ ਸਾਹਮਣੇ

ਸੁਸ਼ੀਲ ਰਿੰਕੂ – 2645
ਸੁਖਵਿੰਦਰ -1925
ਕਰਮਜੀਤ ਕੌਰ ਚੌਧਰੀ- 1552
ਇੰਦਰ ਇਕਬਾਲ ਸਿੰਘ – 184

ਦੂਜਾ ਰੁਝਾਨ ਆਇਆ ਸਾਹਮਣੇ
ਸੁਸ਼ੀਲ ਰਿੰਕੂ – 9315
ਸੁਖਵਿੰਦਰ ਸੁਖੀ -5351
ਕਰਮਜੀਤ ਕੌਰ ਚੌਧਰੀ- 6635
ਇੰਦਰ ਇਕਬਾਲ ਸਿੰਘ – 2105

ਤੀਜਾ ਰੁਝਾਨ ਆਇਆ ਸਾਹਮਣੇ
ਸੁਸ਼ੀਲ ਰਿੰਕੂ 11539
ਸੁਖਵਿੰਦਰ ਸੁਖੀ- 10329
ਕਰਮਜੀਤ ਕੌਰ ਚੌਧਰੀ- 8763
ਇੰਦਰ ਇਕਬਾਲ ਅਟਵਾਲ 4474

ਚੌਥਾ ਰੁਝਾਨ ਆਇਆ ਸਾਹਮਣੇ
ਸੁਸ਼ੀਲ ਰਿੰਕੂ- 49807 ਵੋਟਾਂ
ਕਰਮਜੀਤ ਕੌਰ ਚੌਧਰੀ- 45304
ਸੁਖਵਿੰਦਰ ਸੁਖੀ- 22352
ਇੰਦਰ ਇਕਬਾਲ ਅਟਵਾਲ- 29244

ਹੁਣ ਤੱਕ ਦਾ ਰੁਝਾਨ

ਸੁਸ਼ੀਲ ਰਿੰਕੂ- 60088 ਵੋਟਾਂ
ਕਰਮਜੀਤ ਕੌਰ ਚੌਧਰੀ- 53023
ਸੁਖਵਿੰਦਰ ਸੁਖੀ- 28351

ਇੰਦਰ ਇਕਬਾਲ ਅਟਵਾਲ- 34051

9.50 ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 77439 ਵੋਟਾਂ
ਕਰਮਜੀਤ ਕੌਰ ਚੌਧਰੀ- 68115
ਸੁਖਵਿੰਦਰ ਸੁਖੀ- 35857
ਇੰਦਰ ਇਕਬਾਲ ਅਟਵਾਲ- 42379

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ’ਚ 14 ਟੇਬਲ ਲਗਾਏ ਗਏ ਹਨ ਅਤੇ ਵੋਟਾਂ ਦੀ ਗਿਣਤੀ ਲਈ ਹਰੇਕ ਕਾਊਂਟਿੰਗ ਕੇਂਦਰ ’ਚ 20 ਕਾਊਂਟਿੰਗ ਟੀਮਾਂ (ਰਿਜ਼ਰਵ ਸਮੇਤ) ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਕ ਕਾਊਂਟਿੰਗ ਪਾਰਟੀ ’ਚ 1 ਕਾਊਂਟਿੰਗ ਆਬਜ਼ਰਵਰ, 1 ਕਾਊਂਟਿੰਗ ਸਹਾਇਕ ਅਤੇ 1 ਮਾਈਕ੍ਰੋ ਆਬਜ਼ਰਵਰ ਹੋਵੇਗਾ। ਇਸ ਤੋਂ ਇਲਾਵਾ ਕਾਊਂਟਿੰਗ ਕਰਮਚਾਰੀਆਂ ਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਡਾਕ ਬੈਲਟ ਪੇਪਰਾਂ ਦੀ ਗਿਣਤੀ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਿਸਤ੍ਰਿਤ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਰਾਊਂਡ ਦੀ ਗਿਣਤੀ ਖ਼ਤਮ ਹੋਣ ਤੋਂ ਬਾਅਦ ਹੀ ਅਗਲੇ ਗੇੜ ਦੀ ਗਿਣਤੀ ਸ਼ੁਰੂ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰ ‘ਨੋ ਮੋਬਾਇਲ ਜ਼ੋਨ’ ਤੇ ‘ਨੋ ਵੈਪਨ ਜ਼ੋਨ’ ਹਨ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਅਧਿਕਾਰਤ ਵਿਅਕਤੀ ਤੋਂ ਇਲਾਵਾ ਕਿਸੇ ਨੂੰ ਵੀ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਈ. ਵੀ. ਐੱਮਜ਼ ਨੂੰ ਸਟਰਾਂਗ ਰੂਮ ’ਚ ਰੱਖਿਆ ਗਿਆ ਹੈ, ਨਾਲ ਹੀ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ 3 ਪੱਧਰੀ ਸੁਰੱਖਿਆ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਹਾਲ ਦੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਏ. ਡੀ. ਸੀ. ਮੇਜਰ ਅਮਿਤ ਮਹਾਜਨ, ਜਸਬੀਰ ਸਿੰਘ ਅਤੇ ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਰਿਟਰਨਿੰਗ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਵਿਕਾਸ ਹੀਰਾ, ਬਲਜਿੰਦਰ ਸਿੰਘ ਢਿੱਲੋਂ, ਬਲਬੀਰ ਰਾਜ ਸਿੰਘ ਤੇ ਹੋਰ ਵੀ ਹਾਜ਼ਰ ਸਨ।

ਇਨ੍ਹਾਂ ਉਮੀਦਵਾਰਾਂ ਵਿਚ ਹੈ ਮੁੱਖ ਮੁਕਾਬਲਾ
ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ, ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁਖੀ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵਿਚਾਲੇ ਹੋ ਰਿਹਾ ਹੈ।

ਜਾਣੋ ਕਿਹੜੇ-ਕਿਹੜੇ ਹਲਕੇ ਵਿਚ ਕਿੰਨੇ ਫ਼ੀਸਦੀ ਹੋਈ ਸੀ ਪੋਲਿੰਗ
ਇਥੇ ਦੱਸਣਯੋਗ ਹੈ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਜਲੰਧਰ ਵਿਚ ਕੁੱਲ 54.4 ਫ਼ੀਸਦੀ ਵੋਟਿੰਗ ਹੋਈ ਸੀ। ਜੇਕਰ 9 ਹਲਕਿਆਂ ਮੁਤਾਬਕ ਗੱਲ ਕੀਤੀ ਜਾਵੇ ਤਾਂ ਕਰਤਾਰਪੁਰ ਹਲਕੇ ਵਿਚ 57.40, ਜਲੰਧਰ ਕੈਂਟ ਵਿਚ 49.70 ਫ਼ੀਸਦੀ, ਆਦਮਪੁਰ ਵਿਚ 54 ਫ਼ੀਸਦੀ, ਜਲੰਧਰ ਕੇਂਦਰੀ 48.90 ਫ਼ੀਸਦੀ, ਜਲੰਧਰ ਉੱਤਰੀ 54.40 ਫ਼ੀਸਦੀ, ਜਲੰਧਰ ਪੱਛਮੀ 56.50 ਫ਼ੀਸਦੀ, ਨਕੋਦਰ 55.90 ਫ਼ੀਸਦੀ, ਫਿਲੌਰ 55.80 ਫ਼ੀਸਦੀ, ਸ਼ਾਹਕੋਟ 57.40 ਫ਼ੀਸਦੀ ਪੋਲਿੰਗ ਹੋਈ ਸੀ।