‘ਆਪ’ ਸਰਕਾਰ ਨੇ ਸ਼ਰਾਬ ਮਾਫੀਆ ਦੀ ਲੁੱਟ ਤੋਂ ਆਮ ਲੋਕਾਂ ਨੂੰ ਬਚਾਇਆ: ਚੀਮਾ

‘ਆਪ’ ਸਰਕਾਰ ਨੇ ਸ਼ਰਾਬ ਮਾਫੀਆ ਦੀ ਲੁੱਟ ਤੋਂ ਆਮ ਲੋਕਾਂ ਨੂੰ ਬਚਾਇਆ: ਚੀਮਾ

ਚੰਡੀਗੜ੍ਹ :ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ ਤੇ ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ। ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਗੁਣਵੱਤਾ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ’ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖਰੀਦ ਕਰ ਸਕੇਗਾ। ਇਸ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਸ਼ਰਾਬ ਖਰੀਦਣ ਦੀ ਸਹੂਲਤ ਮਿਲੇਗੀ।