ਆਬਕਾਰੀ ਨੀਤੀ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

ਆਬਕਾਰੀ ਨੀਤੀ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਸਮਾਪਤ ਹੋ ਰਹੀ ਸੀ ਜਿਸ ਕਰ ਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਜਸਟਿਸ ਐਮ ਕੇ ਨਾਗਪਾਲ ਨੇ ਦੋਵਾਂ ਨੂੰ 28 ਫਰਵਰੀ ਤਕ ਨਿਆਂਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ। ਦੂਜੇ ਪਾਸੇ ਅਦਾਲਤ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਬਾਰੇ ਆਪਣਾ ਫੈਸਲਾ 21 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਅਦਾਲਤ ਇਹ ਦੇਖੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਣਵਾਈ ਅਧੀਨ ਹੋਣ ਦੇ ਬਾਵਜੂਦ ਸ੍ਰੀ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ ਕਿ ਨਹੀਂ।