ਆਰਟੀਏ ਤੇ ਐੱਸਡੀਐੱਮਜ਼ ਨੂੰ ਆਵਾਜਾਈ ਨਿਯਮਾਂ ਦੀ ਜਾਂਚ ਕਰਨ ਦੇ ਹੁਕਮ

ਆਰਟੀਏ ਤੇ ਐੱਸਡੀਐੱਮਜ਼ ਨੂੰ ਆਵਾਜਾਈ ਨਿਯਮਾਂ ਦੀ ਜਾਂਚ ਕਰਨ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰਟੀਏ ਸਕੱਤਰਾਂ ਤੇ ਐੱਸਡੀਐੱਮਜ਼ ਨੂੰ ਸੂਬੇ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਂਝੇ ਤੌਰ ’ਤੇ ਜਾਂਚ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸੇਫ਼ ਸਕੂਲ ਵਾਹਨ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਆਰਟੀਏ ਸਕੱਤਰਾਂ ਅਤੇ ਐੱਸਡੀਐੱਮਜ਼ ਨੂੰ ਹਦਾਇਤ ਕੀਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਸੜਕ ਸੁਰੱਖਿਆ ’ਤੇ ਆਧਾਰਤ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਸੜਕ ਸੁਰੱਖਿਆ ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇ।