‘ਇੰਡੀਆ’ ਦੇ ਸੰਸਦ ਮੈਂਬਰਾਂ ਦਾ ਵਫ਼ਦ ਹਿੰਸਾ ਪ੍ਰਭਾਵਿਤ ਮਨੀਪੁਰ ਰਵਾਨਾ

‘ਇੰਡੀਆ’ ਦੇ ਸੰਸਦ ਮੈਂਬਰਾਂ ਦਾ ਵਫ਼ਦ ਹਿੰਸਾ ਪ੍ਰਭਾਵਿਤ ਮਨੀਪੁਰ ਰਵਾਨਾ

ਨਵੀਂ ਦਿੱਲੀ- ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ 21 ਸੰਸਦ ਮੈਂਬਰ ਅੱਜ ਸਵੇਰੇ ਹਿੰਸਾ ਪ੍ਰਭਾਵਿਤ ਮਨੀਪੁਰ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋ ਗਏ। ਇਹ ਸੰਸਦ ਮੈਂਬਰ ਜਾਤੀ ਹਿੰਸਾ ਤੋਂ ਪ੍ਰਭਾਵਿਤ ਸੂਬੇ ਦੀ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨਗੇ। ਵਫ਼ਦ ’ਚ ਕਾਂਗਰਸ ਦੇ ਅਧੀਰ ਰੰਜਨ ਚੌਧਰੀ ਅਤੇ ਗੌਰਵ ਗੋਗੋਈ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੁਸ਼ਮਿਤਾ ਦੇਵ, ਝਾਰਖੰਡ ਮੁਕਤੀ ਮੋਰਚਾ (ਜੇਐੱਮਐਮ) ਦੀ ਮਹੂਆ ਮਾਜੀ, ਡੀਐੱਮਕੇ ਦੀ ਕਨੀਮੋਝੀ, ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਜਯੰਤ ਚੌਧਰੀ, ਰਾਸ਼ਟਰੀ ਜਨਤਾ ਦਲ (ਆਰਐੱਲਡੀ) ਦੇ ਮਨੋਜ ਕੁਮਾਰ ਝਾਅ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਐਨਕੇ ਪ੍ਰੇਮਚੰਦਰਨ, ਜਨਤਾ ਦਲ (ਯੂਨਾਈਟਿਡ) ਦੇ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਅਤੇ ਅਨਿਲ ਪ੍ਰਸਾਦ ਹੇਗੜੇ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੰਦੋਸ਼ ਕੁਮਾਰ ਅਤੇ ਸੀਪੀਐੱਮ ਦੇ ਏਏ ਰਹੀਮ ਵੀ ਸ਼ਾਮਲ ਹਨ।