ਐਕਟ ’ਚ ਸੋਧ ਦੇ ਬਹਾਨੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼: ਜਗੀਰ ਕੌਰ

ਐਕਟ ’ਚ ਸੋਧ ਦੇ ਬਹਾਨੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼: ਜਗੀਰ ਕੌਰ

ਜਲੰਧਰ- ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ 1925 ਦੇ ਐਕਟ ਵਿੱਚ ਸੋਧ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਜਾ ਰਹੀ ਕਾਹਲ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਵੱਡੀ ਸਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੋਧ ਦੇ ਬਹਾਨੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀਆਂ ਡੂੰਘੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਇਸ ਨੂੰ ਤੋੜਿਆ ਗਿਆ। ਹੁਣ ਗੁਰਬਾਣੀ ਦੇ ਪ੍ਰਸਾਰਨ ’ਤੇ ਇੱਕ ਧਿਰ ਦਾ ਏਕਾਅਧਿਕਾਰ ਖ਼ਤਮ ਕਰਨ ਦੇ ਬਹਾਨੇ ਸ਼੍ਰੋਮਣੀ ਕਮੇਟੀ ’ਚ ਸਰਕਾਰੀ ਦਖ਼ਲ ਲਈ ਰਾਹ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਆਪਸੀ ਮੱਤਭੇਦ ਭੁਲਾ ਕੇ ਕਮੇਟੀ ’ਚ ਸਰਕਾਰੀ ਦਖ਼ਲ ਦਾ ਵਿਰੋਧ ਕਰਨਾ ਚਾਹੀਦਾ ਹੈ।