ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ

ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ

ਮੁਹਾਲੀ : ਐਸਜੀਪੀਸੀ ਪ੍ਰਧਾਨ ਹਰਮਿੰਦਰ ਸਿੰਘ ਧਾਮੀ ਬੁੱਧਵਾਰ ਨੂੰ ਮੋਹਾਲੀ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਵਿਰੋਧ ਕਰਨ ਪੁੱਜੇ ਸਨ ਪਰ ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸ੍ਰੋਮਣੀ ਕਮੇਟੀ ਨੂੰ ਬਾਦਲਾਂ ਨਾਲ ਜੋੜਿਆ ਅਤੇ ਕਿਹਾ ਕਿ ਸ੍ਰੋਮਣੀ ਕਮੇਟੀ ਨੇ ਸਿੱਖਾਂ ਨਾਲ ਸਬੰਧਤ ਇਨ੍ਹਾਂ ਮੁੱਦਿਆਂ ’ਤੇ ਕੁਝ ਨਹੀਂ ਕੀਤਾ। ਇਸ ਤੋਂ ਬਾਅਦ ਧਾਮੀ ਦਾ ਵਿਰੋਧ ਸ਼ੁਰੂ ਹੋ ਗਿਆ ਅਤੇ ਇੱਕ ਪ੍ਰਦਰਸ਼ਨਕਾਰੀ ਨੇ ਗੱਡੀ ਦੇ ਸੀਸੇ ਤੋੜ ਦਿੱਤੇ।
ਵਿਰੋਧ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਡਾਲ ਦੇ ਬਾਹਰ ਮੇਰੇ ’ਤੇ ਹਮਲਾ ਕੀਤਾ ਗਿਆ। ਗੱਡੀ ਦੇ ਸ਼ੀਸ਼ੇ ਭੰਨੇ ਗਏ। ’ਭਾਰਤ ਜੋੜੋ ਯਾਤਰਾ’ ਦਾ ਕਿਸੇ ਨੇ ਘਿਰਾਓ ਨਹੀਂ ਕੀਤਾ ਤੇ ਜੋ ਸਿੱਖਾਂ ਦੇ ਮੁੱਦੇ ਚੁੱਕਦੇ ਹਨ ਉਹਨਾਂ ’ਤੇ ਕਿੰਤੂ-ਪ੍ਰੰਤੂ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ 2014 ਤੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਸਤਖਤ ਮੁਹਿੰਮ ਵੀ ਸੁਰੂ ਕੀਤੀ ਹੋਈ ਹੈ। 31 ਜਨਵਰੀ ਤੱਕ ਇਸ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਫਰਵਰੀ ਵਿੱਚ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਦੇ ਸੱਦੇ ’ਤੇ ਉਹ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਮੈਂਬਰਾਂ ਨਾਲ ਧਰਨੇ ਵਾਲੀ ਥਾਂ ’ਤੇ ਪੁੱਜੇ ਸਨ। ਭਾਸਣ ਖਤਮ ਹੋਣ ਤੋਂ ਬਾਅਦ ਜਦੋਂ ਉਹ ਕਾਰ ਵਿੱਚ ਬੈਠਣ ਲੱਗੇ ਤਾਂ ਰੋਹ ਵਿੱਚ ਆਏ ਪ੍ਰਦਰਸਨਕਾਰੀਆਂ ਨੇ ਉਨ੍ਹਾਂ ਦੀ ਕਾਰ ਦੇ ਸੀਸੇ ਤੋੜ ਦਿੱਤੇ। ਉਨ੍ਹਾਂ ਇਸ ਘਟਨਾ ਸਬੰਧੀ ਫਰੰਟ ਦੇ ਪ੍ਰਬੰਧਕਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਧਾਮੀ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਬੁਲਾਉਣ ’ਤੇ ਹਮਲੇ ਅਤੇ ਬੇਇੱਜਤੀ ਹੋਵੇਗੀ ਤਾਂ ਮੋਰਚੇ ਦਾ ਸਮਰਥਨ ਕਰਨ ਲਈ ਕੌਣ ਆਵੇਗਾ?
ਉਨ੍ਹਾਂ ਕਿਹਾ ਕਿ ਜੇਕਰ ਇਹ ਮੋਰਚਾ ਚੰਡੀਗੜ੍ਹ-ਪੰਜਾਬ ਸਰਹੱਦ ’ਤੇ ਲਗਾਇਆ ਜਾਂਦਾ ਹੈ ਤਾਂ ਇਸ ਦੀ ਜ?ਿੰਮੇਵਾਰੀ ਵੀ ਪੁਲਿਸ ਤੇ ਪ੍ਰਸਾਸਨ ਦੀ ਬਣਦੀ ਹੈ। ਪੁਲਿਸ ਵਾਹਨਾਂ ’ਤੇ ਹੋਏ ਹਮਲੇ ਨੂੰ ਦਰਸਕ ਬਣ ਕੇ ਵੇਖਦੀ ਰਹੀ। ਧਾਮੀ ਨੇ ਕਿਹਾ ਕਿ ਜੇਕਰ ਕੋਈ ਵੀ ਹਿੰਸਕ ਘਟਨਾ ਵਾਪਰਦੀ ਹੈ ਅਤੇ ਪੁਲਿਸ ਉਸ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੁੰਦੀ ਤਾਂ ਇਹ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਥੇ ਕਿਹਾ ਗਿਆ ਕਿ ਇਸ ਪਿੱਛੇ ਕੋਈ ਸਾਜ?ਿਸ ਹੈ ਅਤੇ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਾਂ। ਅਸੀਂ ਸਿੱਖ ਮੁੱਦਿਆਂ ’ਤੇ ਪਹਿਲਾਂ ਵੀ ਪਹਿਰਾ ਦਿੰਦੇ ਰਹੇ ਹਾਂ ਤੇ ਹੁਣ ਹੋਰ ਵੀ ਤਕੜੇ ਹੋ ਕੇ ਪਹਿਰਾ ਦੇਵਾਂਗੇ।