ਕਲੇਰ ਪਬਲਿਕ ਸਕੂਲ ਵਿੱਚ ਅਥਲੈਟਿਕ ਮੀਟ ਕਰਵਾਈ

ਕਲੇਰ ਪਬਲਿਕ ਸਕੂਲ ਵਿੱਚ ਅਥਲੈਟਿਕ ਮੀਟ ਕਰਵਾਈ

ਭਗਤਾ ਭਾਈ- ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ 14ਵੀਂ ਤਿੰਨ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ। ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਸਪੋਰਟਸ ਮੈਨੇਜਰ ਕੋਹਿਨੂਰ ਸਿੱਧੂ ਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਕੀਤਾ। ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾ ਪੁਰਾਣਾ, ਦਵਿੰਦਰਪਾਲ ਸਿੰਘ ਬਿੱਟੂ ਤੇ ਸਰਪੰਚ ਨਿਰਮਲ ਸਿੰਘ ਸਮਾਧ ਭਾਈ ਸਨ। ਅਥਲੈਟਿਕ ਮੀਟ ‘ਚ ਚਾਰਾਂ ਹਾਊਸਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਤਲੁਜ ਹਾਊਸ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ, ਹਿਮਾਲਿਆ ਹਾਊਸ ਨੇ ਦੂਜਾ ਤੇ ਸ਼ਿਵਾਲਿਕ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਧਾਇਕ ਸੁਖਾਨੰਦ ਨੇ ਵਧੀਆ ਵਿਦਿਅਕ ਸਹੂਲਤਾਂ ਦੇਣ ਲਈ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਜੇਤੂ ਬੱਚਿਆਂ ਨੂੰ ਸਰਟੀਫਿਕੇਟ ਤੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਕੂਲਵੰਤ ਸਿੰਘ ਮਲੂਕਾ ਨੇ ਵਿਧਾਇਕ ਸੁਖਾਨੰਦ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।