ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵਲੋਂ ਭਾਰਤੀ ਪਾਰਲੀਮੈਂਟ ਵਿੱਚ ਬਿਆਨ

ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵਲੋਂ ਭਾਰਤੀ ਪਾਰਲੀਮੈਂਟ ਵਿੱਚ ਬਿਆਨ

40 ਸਾਲ ਵਿੱਚ ਕਿਸੇ ਵੀ ਸਰਕਾਰ ਨੇ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ

ਨਵੀਂ ਦਿੱਲੀ : ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਸਿੱਖਾਂ ਦੇ ਕਤਲੇਆਮ ਦੀ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਵਾਲੇ ਘੱਟ ਗਿਣਤੀਆਂ ਦੇ ਸਬੰਧ ਵਿਚ ਨਹੀਂ ਬੋਲ ਸਕਦੇ। ਕਿਉਂਕਿ ਉਨ੍ਹਾਂ ਨੇ ਤਾਂ ਦਿੱਲੀ ਵਿਚ 1984 ਦੌਰਾਨ ਸਿੱਖ ਦਾ ਕਤਲੇਆਮ ਕਰਵਾਉਣ ਵਰਗਾ ਘਿਨਾਉਣਾ ਕੰਮ ਕੀਤਾ ਹੈ। ਜਦੋਂ ਅਮਿਤ ਸ਼ਾਹ ਇਹ ਬੋਲ ਰਹੇ ਸਨ ਤਾਂ ਸਾਰੀ ਉਮਰ ਕਾਂਗਰਸ ਵਿਚ ਗੁਜ਼ਾਰਨ ਵਾਲੇ ਰਵਨੀਤ ਸਿੰਘ ਬਿੱਟੂ ਪਿਛੇ ਖੜ੍ਹੇ ਉਚੀ ਉਚੀ ਬੋਲ ਰਹੇ ਸਨ। ਭਾਵੇਂ ਭਾਰਤੀ ਪਾਰਲੀਮੈਂਟ ਵਿੱਚ ਭਾਰਤ ਦੇ ਹਰ ਵੱਡੇ ਆਗੂ ਨੇ ਸਿੱਖਾਂ ਦੀ ਨਸਲਕੁਸ਼ੀ ਦੀ ਗੱਲ ਕੀਤੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਸ਼ਾਮਲ ਹਨ ਪਰ ਕਿਸੇ ਨੇ 40 ਸਾਲ ਵਿੱਚ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ।