ਕਾਲਜ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਲਜ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਵਿੱਚ ਰਖਾਏ ਅਖੰਡ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਇੰਸਟੀਚਿਊਟ ਆਫ਼ ਗੁਰਮਤਿ ਸਟੱਡੀਜ਼ ਦੇ ਵਿਦਿਆਰਥੀਆਂ ਨੇ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’, ਮਿੱਤਰੁ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ਅਤੇ ‘ਬੋਲੋ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦਾ ਗੁਰ ਜਸ ਗਾਇਨ ਕੀਤਾ। ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਗੁਰੂ ਜੀ ਵੱਲੋਂ ਦੇਸ਼, ਕੌਮ, ਮਜ਼ਲੂਮਾਂ ਦੀ ਰੱਖਿਆ ਅਤੇ ਧਰਮ ਖਾਤਿਰ ਦਿੱਤੀ ਗਈ ਕੁਰਬਾਨੀ ਅਭੁੱਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸਿੱਖ ਇਤਿਹਾਸ ਦੇ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਸਨਮਾਨ ਕੀਤਾ।