ਕਿਰਪਾਲ ਸਿੰਘ ਬਡੂੰਗਰ ਦੀ ਪਤਨੀ ਦਾ ਸਸਕਾਰ

ਕਿਰਪਾਲ ਸਿੰਘ ਬਡੂੰਗਰ ਦੀ ਪਤਨੀ ਦਾ ਸਸਕਾਰ

ਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦਾ ਅੰਤਿਮ ਸੰਸਕਾਰ ਪਿੰਡ ਬਡੂੰਗਰ ਦੇ ਸ਼ਮਸ਼ਾਨਘਾਟ ’ਚ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਉਨ੍ਹਾਂ ਦੇ ਪੁੱਤਰ ਡੀਐੱਸਪੀ ਹਰਦੀਪ ਬਡੂੰਗਰ ਤੇ ਹੋਰਾਂ ਵੱਲੋਂ ਚਿਖਾ ਨੂੰ ਅਗਨੀ ਭੇਟ ਕੀਤੀ ਗਈ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮੱਥੇਵਾਲ ਅਤੇ ਸ੍ਰੀ ਦਰਬਾਰ ਸਾਹਿਬ, ਅਮ੍ਰਿਤਸਰ ਦੇ ਮੈਨੇਜਰ ਭਗਵੰਤ ਸਿੰਘ ਨੇ ਬੀਬੀ ਨਿਰਮਲ ਕੌਰ ਨੂੰ ਦੁਸ਼ਾਲਾ ਭੇਟ ਕੀਤਾ। ਇਸ ਮੌਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਹਰਮੇਲ ਟੌਹੜਾ, ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਭਾਜਪਾ ਆਗੂ ਹਰਜੀਤ ਗਰੇਵਾਲ, ਸ਼੍ਰੇਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ

ਤੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਆਦਿ ਹਾਜ਼ਰ ਸਨ।