ਕਿਸਾਨ ਅੰਦੋਲਨ ’ਚ ਕੁੱਦੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ: ਧਾਲੀਵਾਲ

ਕਿਸਾਨ ਅੰਦੋਲਨ ’ਚ ਕੁੱਦੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ: ਧਾਲੀਵਾਲ

ਚੰਡੀਗੜ੍ਹ- ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਕੇਂਦਰ ਸਰਕਾਰ ਪ੍ਰੇਸ਼ਾਨ ਕਰਨਾ ਬੰਦ ਕਰੇ। ਉਹ ਇੱਥੇ ਜੇ.ਡਬਲਿਊ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨਆਰਆਈ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਗਏ ਵਿਦੇਸ਼ ਸੰਪਰਕ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ। ਸ੍ਰੀ ਧਾਲੀਵਾਲ ਨੇ ਕਿਹਾ ਕਿ ਜਿਹੜੇ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਵਿੱਚ ਹਿੱਸਾ ਲਿਆ ਸੀ ਉਨ੍ਹਾਂ ਨੂੰ ਭਾਰਤ ਵਿਚ ਆਉਣ ਤੋਂ ਰੋਕੇ ਜਾਣ ਸਣੇ ਹੋਰ ਕਈ ਤਰੀਕਿਆਂ ਨਾਲ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਨ ਲੈਣ ਵਾਲਿਆਂ ਲਈ ਵੀ ਭਾਰਤ ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਡਾ. ਔਸਫ ਸਈਅਦ ਵੀ ਹਾਜ਼ਰ ਸਨ।