ਕੁਈਨਜ਼ਲੈਂਡ ਦੇ ਸਕੂਲਾਂ ’ਚ ਕਿਰਪਾਨ ਪਾਉਣ ਦੀ ਪਾਬੰਦੀ ਖ਼ਿਲਾਫ਼ ਕੇਸ ਜਿੱਤਣ ਦਾ ਸਵਾਗਤ

ਕੁਈਨਜ਼ਲੈਂਡ ਦੇ ਸਕੂਲਾਂ ’ਚ ਕਿਰਪਾਨ ਪਾਉਣ ਦੀ ਪਾਬੰਦੀ ਖ਼ਿਲਾਫ਼ ਕੇਸ ਜਿੱਤਣ ਦਾ ਸਵਾਗਤ

ਅੰਮ੍ਰਿਤਸਰ- ਕੁਈਨਜ਼ਲੈਂਡ ਦੇ ਸਕੂਲਾਂ ’ਚ ਕਿਰਪਾਨ ਪਾਉਣ ਦੀ ਪਾਬੰਦੀ ਖਿਲਾਫ ਅਦਾਲਤੀ ਕੇਸ ਜਿੱਤਣ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਟਰੇਲੀਆ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਜਥੇਦਾਰ ਨੇ ਕਿਹਾ ਕਿ ਕੁਈਨਜ਼ਲੈਂਡ ਦੀ ਅਦਾਲਤ ਵਲੋਂ ਸਿੱਖਾਂ ਨੂੰ ਕਕਾਰ ਵਜੋਂ ਕਿਰਪਾਨ ਧਾਰਨ ਕਰਨ ਦੀ ਖੁੱਲ੍ਹ ਦੇਣ ਨਾਲ ਮਿਲਵਰਤਣ ਦੀ ਭਾਵਨਾ ਵੀ ਵਧੇਗੀ। ਉਨ੍ਹਾਂ ਨੇ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਬਖਸ਼ਿਸ਼ ਕੀਤੀ ਗਈ ਹੈ ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਦੱਸਿਆ ਕਿ ਕੁਈਨਜ਼ਲੈਂਡ ਦੇ ਸਕੂਲਾਂ ਅੰਦਰ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਕਿਰਪਾਨ ਪਹਿਨ ਕੇ ਆਉਣ ਤੋਂ ਰੋਕਿਆ ਗਿਆ ਸੀ ਪਰ ਬੀਬੀ ਕਮਲਜੀਤ ਕੌਰ ਨੇ ਇਸ ਪਾਬੰਦੀ ਨੂੰ ਕੁਈਨਜ਼ਲੈਂਡ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ। ਅਦਾਲਤ ਵਲੋਂ ਕਿਰਪਾਨ ਧਾਰਨ ਕਰਨ ਨੂੰ ਸੰਵਿਧਾਨਿਕ ਹੱਕ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ।