ਕੇਜਰੀਵਾਲ ਨੇ ਰਾਹੁਲ ਨੂੰ ਸੁਣਾਈ ਸਜ਼ਾ ਦਾ ਕੀਤਾ ਵਿਰੋਧ

ਕੇਜਰੀਵਾਲ ਨੇ ਰਾਹੁਲ ਨੂੰ ਸੁਣਾਈ ਸਜ਼ਾ ਦਾ ਕੀਤਾ ਵਿਰੋਧ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ‘ਆਪ’ ਉਨ੍ਹਾਂ ਦੇ ਹੱਕ ’ਚ ਆ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਗ਼ੈਰ-ਭਾਜਪਾਈ ਆਗੂਆਂ ਅਤੇ ਪਾਰਟੀਆਂ ਨੂੰ ਸਜ਼ਾਵਾਂ ਸੁਣਾ ਕੇ ਉਨ੍ਹਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਨਾਲ ਮੱਤਭੇਦ ਹਨ ਪਰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਇੰਜ ਫਸਾਉਣਾ ਸਹੀ ਨਹੀਂ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਲੋਕਾਂ ਅਤੇ ਵਿਰੋਧੀ ਧਿਰਾਂ ਦਾ ਸਵਾਲ ਪੁੱਛਣ ਦਾ ਕੰਮ ਹੈ। ‘ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ ਪਰ ਫ਼ੈਸਲੇ ’ਤੇ ਅਸਹਿਮਤੀ ਜਤਾਉਂਦੇ ਹਾਂ।’ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਵਿਰੋਧੀ ਧਿਰ ਜਮਹੂਰੀਅਤ ਦਾ ਅਹਿਮ ਅੰਗ ਹੈ ਅਤੇ ਅਸਹਿਮਤੀ ਦੀਆਂ ਸੁਰਾਂ ਨੂੰ ਕੁਚਲਿਆ ਨਹੀਂ ਜਾਣਾ ਚਾਹੀਦਾ ਹੈ।