ਕੈਥਲ ਵਿਚ ਸ੍ਰ. ਸੁਖਵਿੰਦਰ ਸਿੰਘ ’ਤੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਨਫ਼ਰਤੀ ਹਮਲਾ ਦੀ ਨਿਖੇਧੀ

ਕੈਥਲ ਵਿਚ ਸ੍ਰ. ਸੁਖਵਿੰਦਰ ਸਿੰਘ ’ਤੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਨਫ਼ਰਤੀ ਹਮਲਾ ਦੀ ਨਿਖੇਧੀ

ਕੈਥਲ : ਬੀਤੇ ਦਿਨੀਂ ਹਰਿਆਣਾ ਦੇ ਕੈਥਲ ਸ਼ਹਿਰ ਵਿੱਚ ਸ. ਸੁਖਵਿੰਦਰ ਸਿੰਘ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਫ਼ਰਤੀ ਹਮਲਾ ਕਰਕੇ 1984 ਦਹੁਰਾਉਣ ਦੀ ਗੱਲ ਕਰਦਿਆਂ ਉਨ੍ਹਾਂ ਦੇ ਸੱਟਾਂ ਮਾਰੀਆਂ ਗਈਆਂ ਸਨ, ਜੋ ਇਸ ਸਮੇਂ ਸਿਵਲ ਹਸਪਤਾਲ, ਕੈਥਲ ਵਿਖੇ ਇਲਾਜ ਅਧੀਨ ਹਨ ਅਤੇ ਸਿਹਤਯਾਬ ਹੋ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿੱਖ ਸੰਸਥਾ ਦੀ ਟੀਮ ਨੇ ਸ. ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕੈਥਲ ਪੁਲਿਸ ਵੱਲੋਂ ਸ. ਸੁਖਵਿੰਦਰ ਸਿੰਘ ਨਾਲ ਕੁੱਟ-ਮਾਰ ਕਰਨ ਵਾਲੇ ਅਣਪਛਾਤੇ ਦੋਸ਼ੀ ਵਿਅਕਤੀਆਂ ਦੇ ਖ਼ਿਲਾਫ਼ 295-ਏ, 323, 506, 341, 34 ਆਦਿ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਸੀ, ਪਰੰਤੂ ਸਮੂਹ ਸਿੱਖ ਸੰਗਤ ਵੱਲੋਂ ਅੱਜ ਕੈਥਲ ਪੁਲਿਸ ਕਪਤਾਨ ਦੇ ਨਾਮ ਪੁਰ ਮੰਗ ਪੱਤਰ ਸੌਂਪ ਕੇ ਪਰਚੇ ਵਿੱਚ ਧਾਰਾ 307 ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਸ਼੍ਰੋਮਣੀ ਅਕਾਲੀ ਦਲ ਆਗੂ ਸ. ਸ਼ਰਨਜੀਤ ਸਿੰਘ ਸੋਥਾ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਹੋਰ ਸਿੱਖ ਸਖ਼ਸ਼ੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।