ਕੈਪਟਨ ਅਮਰਿੰਦਰ ਸਿੰਘ ਦੀ ਮੋਦੀ ਨਾਲ ਮੀਟਿੰਗ, ਪੰਜਾਬ ਤੇ ਕਿਸਾਨਾਂ ਬਾਰੇ ਚਰਚਾ

ਕੈਪਟਨ ਅਮਰਿੰਦਰ ਸਿੰਘ ਦੀ ਮੋਦੀ ਨਾਲ ਮੀਟਿੰਗ, ਪੰਜਾਬ ਤੇ ਕਿਸਾਨਾਂ ਬਾਰੇ ਚਰਚਾ

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਕੈਪਟਨ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਪੰਜਾਬ ਦੇ ਮੁੱਦਿਆਂ ਸਮੇਤ ਕਿਸਾਨਾਂ ਦੀਆਂ ਚਿੰਤਾਵਾਂ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।’ ਇਸ ਬੈਠਕ ਦੌਰਾਨ ਕੈਪਟਨ ਦੀ ਧੀ ਜੈਇੰਦਰ ਕੌਰ ਵੀ ਹਾਜ਼ਰ ਸੀ।