ਕੈਲੀਫੋਰਨੀਆਂ ਦੇ ਸ਼ਹਿਰ ਸੈਲਮਾ ਵਿਖੇ 29ਵੇਂ ਸਲਾਨਾ ਨਗਰ ਕੀਰਤਨ ਨੇ ਸਿਰਜ਼ਿਆ ਖਾਲਸਾਈ ਰੰਗ

ਕੈਲੀਫੋਰਨੀਆਂ ਦੇ ਸ਼ਹਿਰ ਸੈਲਮਾ ਵਿਖੇ 29ਵੇਂ ਸਲਾਨਾ ਨਗਰ ਕੀਰਤਨ ਨੇ ਸਿਰਜ਼ਿਆ ਖਾਲਸਾਈ ਰੰਗ

ਸੈਲਮਾ, ਕੈਲੇਫੋਰਨੀਆ (ਕੁਲਵੰਤ ਉੱਭੀ ਧਾਲੀਆਂ /ਨੀਟਾ ਮਾਛੀਕੇ): ਕੈਲੀਫੋਰਨੀਆਂ ਵਿੱਚ ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਸੈਲਮਾ ਦੇ ਗੁਰਦੁਆਰਾ ‘ਸਿੱਖ ਸੈਂਟਰ ਆਫ ਪੈਸ਼ੀਫਿਕ ਕੌਸਟ’ ਵਿਖੇ ਸੈਂਟਰਲ ਵੈਲੀ ਵਿਖੇ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ 29ਵੇਂ ਵਿਸਾਲ ਨਗਰ ਕੀਰਤਨ ਹੋਇਆ। ਜਿਸ ਸਮੇਂ ਸਿੱਖ ਸੰਗਤਾਂ ਅਤੇ ਰਾਗੀ-ਢਾਡੀ, ਕਥਾ ਵਾਚਕ, ਕੀਰਤਨੀ ਜੱਥਿਆ ਨੇ ਸਿਰਕਤ ਕੀਤੀ। ਇਸੇ ਤਰ੍ਹਾਂ ਇਲਾਕੇ ਦੇ ਸੰਬੰਧਤ ਅਧਿਕਾਰੀਆਂ ਨੇ ਹਾਜ਼ਰੀ ਭਰੀ। ਸਵੇਰ ਸਮੇਂ ਗੁਰੂਘਰ ਵਿਖੇ ਕੀਰਤਨ ਅਤੇ ਗੁਰਮਤਿ ਵਿਚਾਰਾ ਆਦਿਕ ਤੋਂ ਇਲਾਵਾ ਇਲਾਕੇ ਅਧਿਕਾਰੀਆਂ ਅਤੇ ਗੁਰੂਘਰ ਮੁੱਖ ਪ੍ਰਬੰਧਕਾਂ ਨੇ ਵਿਚਾਰਾ ਦੀ ਸਾਂਝ ਪਾਈ। ਨਗਰ ਕੀਰਤਨ ਦੀ ਸੁਰੂਆਤ ਅਰਦਾਸ ਕਰਨ ਉਪਰੰਤ ਅਮਰੀਕਾ ਦੇ ਰਾਸ਼ਟਰੀ ਝੰਡੇ ਅਤੇ ਕੈਲੀਫੋਰਨੀਆਂ ਸਟੇਟ ਦੇ ਝੰਡੇ ਮਗਰ ਪੰਜਾਂ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਜੇ ਫਲੌਟ ਮਗਰ ਅਨੇਕਾ ਸਿੱਖ ਧਰਮ ਨਾਲ ਸੰਬੰਧਿਤ ਝਾਕੀਆਂ ਇਕ ਨਵੇਂ ਵਸੇਂ ਅਮੈਰੀਕਨ ਪੰਜਾਬ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸੇ ਤਰ੍ਹਾਂ ਨਗਰ ਕੀਰਤਨ ਦੌਰਾਨ ਪ੍ਰਫੁੱਲਿਤ ਹੋਈ ਸਿੱਖੀ ਦੀ ਮੂੰਹ ਬੋਲਦੀ ਤਸਵੀਰ ਚਾਰ ਚੁਫੇਰੇ ਲਿਸ਼ਕਦੀਆਂ ਕੇਸ਼ਰੀ ਅਤੇ ਰੰਗ-ਬਰੰਗੀਆਂ ਪੱਗਾਂ ਅਤੇ ਚੁੰਨੀਆਂ ਦੁਆਰਾ ਆਮ ਦਿਸ ਰਹੀ ਸੀ। ਜਿਸ ਵਿੱਚ ਬੱਚਿਆ ਬਜੁਰਗਾਂ ਤੋਂ ਇਲਾਵਾ ਸਮੂੰਹ ਧਰਮਾ ਦੀਆਂ ਸੰਗਤਾਂ ਨੇ ਰਲ ਕੇ ਹਾਜ਼ਰੀ ਭਰੀ। ਹੈਲੀਕਪਟਰ ਰਾਹੀ ਫੁੱਲਾ ਦੀ ਵਰਖਾ ਹੋ ਰਹੀ ਸੀ। ਨਗਰ ਕੀਰਤਨ ਦਾ ਦ੍ਰਿਸ਼ ਬਹੁਤ ਹੀ ਅਲੌਕਿਕ ਅਤੇ ਰੂਹਾਨੀ ਭਰਿਆ ਸੀ। ਸੰਗਤਾਂ ਪਾਲਕੀ ਸਾਹਿਬ ਦੇ ਮਗਰ ਵਾਹਿਗੂਰੂ ਸਿਮਰਨ ਅਤੇ ਸਬਦ ਗਾਇਨ ਕਰਦੀਆਂ ਜਾ ਰਹੀਆਂ ਸਨ। ਇਸੇ ਦੌਰਾਨ ਸਥਾਨਕ ਪੰਜਾਬੀ ਸਕੂਲ ਅਤੇ ਹੋਰ ਇਲਾਕੇ ਦੇ ਪੰਜਾਬੀ ਸਕੂਲਾਂ ਦੇ ਬੱਚੇ ਆਪਣੇ ਫਲੋਟਾ ਰਾਹੀਂ ਅਮੈਰੀਕਨ ਲੋਕਾਂ ਨਾਲ ਨਾਲ ਇਤਿਹਾਸਕ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸ ਨਗਰ ਕੀਰਤਨ ਵੱਖ ਵੱਖ ਸੁਆਦਿਸ਼ਟ ਖਾਣੇ ਦੇ ਸਟਾਲ ਲੱਗੇ ਹੋਏ ਸਨ। ਜਿੰਨ੍ਹਾਂ ਦਾ ਸੰਗਤਾਂ ਨੇ ਖੂਬ ਅਨੰਦ ਮਾਣਿਆ। ਗੁਰੂਘਰ ਅੰਦਰ “ਸਿੱਖ ਕੌਸ਼ਲ ਆਫ ਸੈਂਟਰਲ ਕੈਲੇਫੋਰਨੀਆਂ” ਅਤੇ ਹੋਰ ਅਨੇਕਾਂ ਬੂਥ ਲੱਗੇ ਹੋਏ ਸਨ। ਇਸ ਤੋਂ ਇਲਾਵਾ ਬਸਤਾ ਅਤੇ ਰਸਤਾ ਦੀਆਂ ਦੁਕਾਨਾਂ ਵੀ ਭਾਰਤੀ ਮੇਲੇ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸ ਸਮੁੱਚੇ ਨਗਰ ਕੀਰਤਨ ਵਿੱਚ ਸੰਗਤਾ ਦੇ ਹਜ਼ਾਰਾ ਦੀ ਗਿਣਤੀ ਵਿੱਚ ਸੰਗਤਾਂ ਦੇ ਭਾਰੀ ਇਕੱਠ ਨੇ ਆਪਣੇ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਹਾਜ਼ਰੀਆਂ ਭਰੀਆਂ। ਨਗਰ ਕੀਰਤਨ ਦੌਰਾਨ ਸੁਰੱਖਿਆ ਦੇ ਪ੍ਰਬੰਧ ਬਹੁਤ ਵਧੀਆਂ ਅਤੇ ਮਜਬੂਤ ਕੀਤੇ ਗਏ ਸਨ। ਇਸ ਤੋਂ ਇਲਾਵਾਂ ਇਲਾਕੇ ਭਰ ਦੇ ਗੁਰੂਘਰ ਅਤੇ ਸੰਗਤਾਂ ਵਧਾਈ ਦੇ ਪਾਤਰ ਹਨ। ਜਿੰਨ੍ਹਾਂ ਸਭ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਯਾਦਗਾਰੀ ਹੋ ਨਿਬੜਿਆ।