ਕੋਟਕਪੂਰਾ ਚ ਵੱਡੀ ਵਾਰਦਾਤ-ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਕੋਟਕਪੂਰਾ ਚ ਵੱਡੀ ਵਾਰਦਾਤ-ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਕੋਟਕਪੂਰਾ : ਕੋਟਕਪੂਰਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿ੍ਰਤਕ ਦੀ ਪਛਾਣ ਡੇਰਾ ਪ੍ਰੇਮੀ ਪਰਦੀਪ ਦੇ ਤੌਰ ‘ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਮਿ੍ਰਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ. ਆਈ. ਆਰ. ਨੰਬਰ 63 ‘ਚ ਨਾਮਜਦ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਜ ਸਵੇਰੇ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ 2 ਮੋਟਰਸਾਈਕਲਾਂ ‘ਤੇ ਸਵਾਰ ਕੁੱਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ਦੌਰਾਨ ਪਰਦੀਪ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਨਮੈਨ ਦੇ ਜਖਮੀ ਹੋਣ ਦੀ ਵੀ ਸੂਚਨਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।