ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਆਸਟਰੇਲਿਆਈ ਵਫ਼ਦ ਨੇ ਮੀਟਿੰਗ ਕੀਤੀ

ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਆਸਟਰੇਲਿਆਈ ਵਫ਼ਦ ਨੇ ਮੀਟਿੰਗ ਕੀਤੀ

ਨਵੀਂ ਦਿੱਲੀ,- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਥੇ ਆਸਟਰੇਲੀਆ ਦੇ ਵਫਦ ਨਾਲ ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ। ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਨੇ 7 ਮੈਂਬਰੀ ਵਫ਼ਦ ਨਾਲ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਹਰਮੀਤ ਸਿੰਘ ਕਾਲਕਾ, ਪ੍ਰਧਾਨ‌ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਰ ਸਨ। ਸ੍ਰੀ ਲਾਲਪੁਰਾ ਨੇ ਕਿਹਾ ਕਿ ਟੋਨੀ ਐਬੋਟ ਭਾਰਤ ਦੇ ਮਜ਼ਬੂਤ ​​ਸਮਾਜਿਕ ਢਾਂਚੇ ਤੋਂ ਜ਼ਿਆਦਾ ਸੰਤੁਸ਼ਟ ਸਨ, ਜਿੱਥੇ ਸਾਰੇ ਭਾਈਚਾਰਿਆਂ ਨੂੰ ਚੰਗੇ ਮੌਕੇ ਦਿੱਤੇ ਜਾਂਦੇ ਹਨ। ਉਹ ਇਹ ਜਾਣ ਕੇ ਵੀ ਹੈਰਾਨ ਸੀ ਕਿ ਭਾਰਤ ਵਿੱਚ ਆਮ ਤੌਰ ‘ਤੇ ਘੱਟ ਗਿਣਤੀਆਂ ਦੀ ਆਬਾਦੀ ਵੱਧ ਰਹੀ ਹੈ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਘੱਟ ਗਿਣਤੀਆਂ ਨਾਲ ਸਬੰਧਤ ਮੁੱਦਿਆਂ ‘ਤੇ ਭਵਿੱਖ ਵਿੱਚ ਸਹਿਯੋਗ ਲਈ ਵਫ਼ਦ ਦਾ ਸਵਾਗਤ ਕੀਤਾ।