ਖਾਣਾ ਖਾਣ ਤੋਂ ਬਾਅਦ ਭਾਰਾਪਨ ਹੋਣ ‘ਤੇ ਕਰੋ ਇਹ ਉਪਾਅ

ਖਾਣਾ ਖਾਣ ਤੋਂ ਬਾਅਦ ਭਾਰਾਪਨ ਹੋਣ ‘ਤੇ ਕਰੋ ਇਹ ਉਪਾਅ

ਖਾਣਾ ਖਾਣ ਤੋਂ ਬਾਅਦ ਭਾਰਾਪਨ ਹੋਣ ‘ਤੇ ਇਕ ਚਮਚ ਅਜਵਾਇਣ ਨੂੰ ਚੁਟਕੀ ਭਰ ਅਦਰਕ ਦੇ ਪਾਊਡਰ ਨਾਲ ਖਾਣ ਨਾਲ ਫਾਇਦਾ ਮਿਲਦਾ ਹੈ।ਕਈ ਲੋਕਾਂ ਨੂੰ ਪੇਟ ਸਬੰਧੀ ਸਮੱਸਿਆਵਾਂ ਰਹਿੰਦੀਆਂ ਹਨ, ਜਿਵੇਂ ਕਿ ਕਬਜ਼। ਇਸ ਦੇ ਲਈ ਰੋਜ਼ਾਨਾ ਖਾਣਾ-ਖਾਣ ਤੋਂ ਬਾਅਦ ਕੋਸੇ ਪਾਣੀ ਨਾਲ ਅੱਧਾ ਚਮਚ ਅਜਵਾਇਣ ਦਾ ਸੇਵਨ ਕਰੋ। ਇਸ ਨਾਲ ਕਬਜ਼ ਦੀ ਪ੍ਰੇਸ਼ਾਨੀ ਦੂਰ ਹੋਵੇਗੀ। ਗੁਰਦੇ ਦੀ ਪੱਥਰੀ ਦੇ ਇਲਾਜ ਲਈ ਅਜਵਾਇਣ ਬਹੁਤ ਲਾਭਕਾਰੀ ਹੈ।
ਅਜਵਾਇਣ, ਸ਼ਹਿਦ ਅਤੇ ਸਿਰਕੇ ਦਾ ਲਗਾਤਾਰ 15 ਦਿਨ ਤੱਕ ਸੇਵਨ ਕਰਨ ਨਾਲ ਫਾਇਦਾ ਮਿਲਦਾ ਹੈ।ਅਸਥਮਾ ਦੇ ਇਲਾਜ ਲਈ ਵੀ ਅਜਵਾਇਣ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਰੋਜ਼ਾਨਾ ਦਿਨ ਵਿਚ 2 ਵਾਰ ਅਜਵਾਇਣ ਨਾਲ ਗੁੜ ਦਾ ਸੇਵਨ ਕਰਨ ਨਾਲ ਲਾਭ ਮਿਲਦਾ ਹੈ।ਪੇਟ ਦਰਦ ਤੋਂ ਪ੍ਰੇਸ਼ਾਨ ਹੋ ਤਾਂ ਅਜਵਾਇਣ ਅਤੇ ਨਮਕ ਦਾ ਸੇਵਨ ਕੋਸੇ ਪਾਣੀ ਨਾਲ ਕਰੋ।