ਗਤਕਾ ਦਿਵਸ: ਜੇਤੂਆਂ ਦਾ ਕੀਤਾ ਸਨਮਾਨ

ਗਤਕਾ ਦਿਵਸ: ਜੇਤੂਆਂ ਦਾ ਕੀਤਾ ਸਨਮਾਨ

ਭੁੱਚੋ ਮੰਡੀ:
ਸ੍ਰ. ਹਰੀ ਸਿੰਘ ਨਲੂਆ ਗਤਕਾ ਅਖਾੜਾ ਭੁੱਚੋ ਖੁਰਦ ਵੱਲੋਂ ਗੁਰਦੁਆਰਾ ਨਾਨਕਸਰ ਵਿੱਚ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਲਈ ਗਤਕਾ ਦਿਵਸ ਮਨਾਇਆ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਅੰਡਰ 14 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਫਰੀ ਸੋਟੀ ਮੁਕਾਬਲੇ ਕਰਵਾਏ ਗਏ। ਲੜਕੀਆਂ ਦੇ ਮੁਕਾਬਲੇ ਵਿੱਚ ਕੀਰਤ ਕੌਰ ਨੇ ਪਹਿਲਾ, ਕਮਲਪ੍ਰੀਤ ਕੌਰ ਨੇ ਦੂਜਾ ਹਰਮਨਪ੍ਰੀਤ ਕੌਰ ਨੇ ਤੀਜਾ ਅਤੇ ਲੜਕਿਆਂ ਵਿਚ ਸੁਮਿੰਦਰਜੀਤ ਸਿੰਘ ਨੇ ਪਹਿਲਾ, ਕੁਲਦੀਪ ਸਿੰਘ ਨੇ ਦੂਜਾ ਸਿਮਰਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਭਾਈ ਰੁਪਿੰਦਰ ਸਿੰਘ ਖਾਲਸਾ ਡਾਇਰੈਕਟਰ ਈ ਸਕੂਲ ਬਠਿੰਡਾ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਅਖਾੜੇ ਨੂੰ 21,000 ਰੁਪਏ ਦੀ ਸਹਾਇਤਾ ਦਿੱਤੀ।