ਗਤਕਾ ਦਿਵਸ ਮੌਕੇ ਧਾਰਮਿਕ ਸਮਾਗਮ

ਗਤਕਾ ਦਿਵਸ ਮੌਕੇ ਧਾਰਮਿਕ ਸਮਾਗਮ

ਰੂਪਨਗਰ: ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗਤਕਾ ਅਖਾੜਾ ਗੁਰਦੁਆਰਾ ਭੱਠਾ ਸਾਹਿਬ (ਰੋਪੜ) ਵੱਲੋਂ ਗਤਕਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਗੁਰਦੁਆਰੇ ਦੇ ਕੈਂਪਸ ਵਿੱਚ ਗਤਕਾ ਟੀਮਾਂ ਵੱਲੋਂ ਗਤਕੇ ਦੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਦੌਰਾਨ ਗਤਕਾ ਅਖਾੜਾ ਭੱਠਾ ਸਾਹਿਬ ਵੱਲੋਂ ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖੀ ਨਾਲ ਜੁੜੇ ਰਹਿਣ ਲਈ ਪ੍ਰੇਰ‌ਿਤ ਕੀਤਾ ਅਤੇ ਵੱਧ ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾਉਣ ਲਈ ਸੰਗਤ ਨੂੰ ਅਪੀਲ ਕੀਤੀ। ਇਸ ਮੌਕੇ ਮੋਹਣ ਸਿੰਘ ਮੁਹੰਮਦੀਪੁਰ, ਹਿੰਮਤ ਸਿੰਘ ਰਾਜਾ, ਰਣਜੋਧ ਸਿੰਘ ਜੋਧਾ ਫੂਲ, ਇੰਟਰਨੈਸ਼ਨਲ ਗਤਕਾ ਕੋਚ ਜੱਥੇਦਾਰ ਰਣਜੋਤ ਸਿੰਘ, ਸਤਨਾਮ ਸਿੰਘ, ਤਰਨਜੀਤ ਸਿੰਘ, ਇੰਟਰਨੈਸ਼ਨਲ ਟਰਬਨ ਕਿੰਗ ਹਰਦੀਪ ਸਿੰਘ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਆਦਿ ਹਾਜ਼ਰ ਸਨ।