ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ ਵਾਲਿਆਂ ਦਾ ਸਾਊਥਾਲ ਵਿਖੇ ਸਨਮਾਨ

ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ ਵਾਲਿਆਂ ਦਾ ਸਾਊਥਾਲ ਵਿਖੇ ਸਨਮਾਨ

ਲੰਡਨ : ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵਿਖੇ ਸ. ਬਲਵੰਤ ਸਿੰਘ ਰਾਏ ਅਤੇ ਬਰਿੰਦਰ ਸਿੰਘ ਥਿੰਦ ਵਲੋਂ ਕਰਵਾਏ ਗਏ ਸ਼ੁਕਰਾਨਾ ਸਮਾਗਮਾਂ ਵਿਚ ਪਹੁੰਚੇ ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਬਲਵਿੰਦਰ ਸਿੰਘ ਪੱਟੀ ਦੇ ਜਥੇ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਵਾਲਿਆਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਿਵੇਂ ਕਰਨਾ ਹੈ ਦੇ ਸਬੰਧ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਈ ਗਈ। ਉਨ੍ਹਾਂ ਸ਼ਬਦ ਗੁਰੂ ਦੇ ਲੜ੍ਹ ਲੱਗਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ: ਗੁਰਮੇਲ ਸਿੰਘ ਮੱਲੀ ਸਾਬਕਾ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ, ਸ. ਹਰਬੰਸ ਸਿੰਘ ਕੁਲਾਰ ਤੇ ਸ. ਅਵਤਾਰ ਸਿੰਘ ਬੁੱਟਰ ਆਦਿ ਹਾਜ਼ਰ ਸਨ।