ਗੁਰਦੁਆਰਾ ਮੀਰੀ ਪੀਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਮੀਰੀ ਪੀਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਤਰਨਤਾਰਨ : ਗੁਰੂਦੁਆਰਾ ਸ੍ਰੀ ਮੀਰੀ ਪੀਰੀ ਸਾਹਿਬ, ਕਾਮਰੇਡ ਸਰਦਾਰ ਸਮੁੰਦ ਸਿੰਘ ਯਾਦਗਾਰੀ ਟਰੱਸਟ ਗੰਗਾ ਸਿੰਘ ਨਗਰ ਤਰਨਤਾਰਨ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਭਾਈ ਸਤਨਾਮ ਸਿੰਘ ਵੱਲੋਂ ਸੰਗਤੀ ਰੂਪ ਵਿਚ ਕਰਵਾਏ ਗਏ। ਉਪਰੰਤ ਦੇਰ ਸ਼ਾਮ 10 ਵਜੇ ਤਕ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਲਖਮੀਰ ਸਿੰਘ ਕੱਕਾ ਕੰਡਿਆਲਾ ਪ੍ਰਚਾਰਕ ਸ਼ੋ੍ਮਣੀ ਕਮੇਟੀ ਵੱਲੋਂ ਛੇਵੀਂ ਪਾਤਸ਼ਾਹੀ ਦੀ ਜੀਵਨੀ ਤੇ ਕਥਾ ਵਿਚਾਰਾਂ ਨਾਲ ਸਾਂਝ ਪਾਈ ਗਈ। ਗੁਰੂ ਘਰ ਦੇ ਕੀਰਤਨੀਏ ਭਾਈ ਵਰਿੰਦਰਜੀਤ ਸਿੰਘ ਤਰਨਤਾਰਨ ਨੇ ਸਤਿਗੁਰ ਦੀ ਮਹਿਮਾ ਦੇ ਗਾਇਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਪਵਿੱਤਰ ਅਸਥਾਨ ‘ਤੇ ਵਿਦਿਆਰਥੀਆਂ ਦੇ ਕੀਰਤਨੀ ਜਥਿਆਂ ਭਾਈ ਕਰਨਬੀਰ ਸਿੰਘ ਸੰਗਰਾਣਾ ਸਾਹਿਬ, ਭਾਈ ਪ੍ਰਭਦਿਆਲ ਸਿੰਘ ਝਬਾਲ ਅਤੇ ਬੀਬਾ ਅਮਨਜੀਤ ਕੌਰ ਕਾਜੀਕੋਟ ਨੇ ਸ਼ਬਦ ਕੀਰਤਨ ਰਾਂਹੀ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਗੰ੍ਥੀ ਭਾਈ ਗੁਰਪ੍ਰਰੀਤ ਸਿੰਘ ਨੇ ਆਪਣੀ ਡਿਊਟੀ ਗੁਰਮਰਿਆਦਾ ਅਨੁਸਾਰ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਗੰਗਾ ਸਿੰਘ ਨਿਵਾਸੀਆਂ ਅਤੇ ਖਾਸ ਤੌਰ ਤੇ ਬੀਬੀਆਂ ਵੱਲੋਂ ਹਮੇਸ਼ਾਂ ਦੀ ਤਰਾਂ ਗੁਰੂ ਕੇ ਲੰਗਰਾਂ ਦੀ ਸੇਵਾ ਸ਼ਰਧਾ ਨਾਲ ਕੀਤੀ ਗਈ। ਅਖੀਰ ‘ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਮੱਲ੍ਹੀ ਵੱਲੋਂ ਕੀਰਤਨੀ ਜਥਿਆਂ ਤੋਂ ਇਲਾਵਾ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ। ਭਾਈ ਮੱਲ੍ਹੀ ਵੱਲੋਂ ਬੱਚਿਆਂ ਦੇ ਸ਼ਬਦ ਗੁਰਬਾਣੀ ਨਾਲ ਵੱਧ ਰਹੇ ਰੁਝਾਨ ਨੂੰ ਦੇਖਦੇ ਹੋਏ ਬੱਚਿਆਂ ਨੂੰ ਸ਼ਬਦ ਕੀਰਤਨ ਨਾਲ ਜੋੜਨ ਵਾਸਤੇ ਇਥੇ ਸੰਗੀਤ ਅਕੈਡਮੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ।