ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣਾ ਮੰਦਭਾਗਾ: ਬੀਬੀ ਜਗੀਰ ਕੌਰ

ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣਾ ਮੰਦਭਾਗਾ: ਬੀਬੀ ਜਗੀਰ ਕੌਰ

ਭੁਲੱਥ- ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੌਰਾਨ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤੇ ਜਾਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਚ ਦਖ਼ਲ ਦੇ ਕੇ ਕਾਰਵਾਈ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਆਪਣੇ ਸਾਥੀ ਨੂੰ ਪੁਲੀਸ ਹਿਰਾਸਤ ਤੋਂ ਛੁਡਵਾਉਣ ਲਈ ਸੰਘਰਸ਼ ਕਰਨਾ ਵੱਖਰੀ ਗੱਲ ਹੈ ਪਰ ਇਸ ਕੰਮ ਲਈ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣਾ ਬਹੁਤ ਹੀ ਨਿੰਦਣਯੋਗ ਹੈ। ਗੁਰੂ ਗ੍ਰੰਥ ਸਾਹਿਬ ਨੂੰ ਰਸਤਿਆਂ ਵਿੱਚ ਸਿਰਫ ਨਗਰ ਕੀਰਤਨਾਂ ਦੌਰਾਨ ਹੀ ਲਿਜਾਇਆ ਜਾ ਸਕਦਾ ਹੈ ਤੇ ਇਸ ਮੌਕੇ ਸਾਫ-ਸਫਾਈ ਤੇ ਧਾਰਮਿਕ ਰਹੁ-ਰੀਤਾਂ ਨਾਲ ਪ੍ਰਬੰਧ ਕੀਤੇ ਗਏ ਹੁੰਦੇ ਹਨ। ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਹ ਘਟਨਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਘੱਟ ਨਹੀਂ।