ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣ ਵਾਲੇ ਪੰਜਾਬ ਦੇ ‘ਵਾਰਿਸ’ ਨਹੀਂ ਹੋ ਸਕਦੇ: ਭਗਵੰਤ ਮਾਨ

ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣ ਵਾਲੇ ਪੰਜਾਬ ਦੇ ‘ਵਾਰਿਸ’ ਨਹੀਂ ਹੋ ਸਕਦੇ: ਭਗਵੰਤ ਮਾਨ

ਅਜਨਾਲਾ ਘਟਨਾ ਬਾਰੇ ਪ੍ਰਤੀਕਰਮ ਪ੍ਰਗਟਾਇਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ਘਟਨਾ ਬਾਰੇ ਅੱਜ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਪਵਿੱਤਰ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲਿਜਾਣ ਵਾਲੇ ਪੰਜਾਬ ਦੇ ‘ਵਾਰਿਸ’ ਨਹੀਂ ਹੋ ਸਕਦੇ।
ਉਨ੍ਹਾਂ ਨੇ ਟਵੀਟ ਕੀਤਾ, ‘ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ ‘ਵਾਰਿਸ‘ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ….।
ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਦੀ ਰਿਹਾਈ ਲਈ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥੱਕ ਅਜਨਾਲਾ ਥਾਣੇ ਵਿੱਚ ਦਾਖਲ ਹੋ ਗਏ ਸਨ ਅਤੇ ਅੰਮ੍ਰਿਤ ਸੰਚਾਰ ਲਈ ਇਕ ਵਾਹਨ ਵਿੱਚ ਪਵਿੱਤਰ ਗੁਰੂ ਗ੍ਰੰਥ ਸਾਹਿਬ ਨੂੰ ਲਿਆਂਦਾ ਗਿਆ ਸੀ। ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਹਨ।