ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ

ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ

ਐਸ.ਏ.ਐਸ. ਨਗਰ (ਮੁਹਾਲੀ) – ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਇਸ ਮੌਕੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਤੇ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸੇ ਦੌਰਾਨ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਦੇ ਜਨਰਲ ਸਕੱਤਰ ਜੇਆਰ ਕਾਹਲ ਅਤੇ ਪ੍ਰੈਸ ਸਕੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਸਮੇਤ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ 5 ਫਰਵਰੀ ਨੂੰ ਗੁਰੂ ਰਵਿਦਾਸ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ। ਇਸ ਸਬੰਧੀ 3 ਫਰਵਰੀ ਨੂੰ ਵੱਖ-ਵੱਖ ਗੁਰੂਘਰਾਂ ਵਿੱਚ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 5 ਫਰਵਰੀ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇੰਜ ਹੀ ਸਰਪੰਚ ਅਮਰੀਕ ਸਿੰਘ ਕੰਬਾਲਾ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਕੰਬਾਲਾ ਅਤੇ ਗਰਾਮ ਪੰਚਾਇਤ ਵੱਲੋਂ ਗੁਰੂ ਰਵਿਦਾਸ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ ਤੇ ਨਗਰ ਕੀਰਤਨ ਸਜਾਇਆ ਜਾਵੇਗਾ।