ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਧਾਰੀਵਾਲ: ਗੁਰੂ ਰਵਿਦਾਸ ਸਭਾ ਧਾਰੀਵਾਲ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਅਤੇ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਅਰੰਭਿਕ ਸਥਾਨ ਤੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸ਼ਰਧਾਲੂਆਂ ਵੱਲੋਂ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਅਤੇ ਲੰਗਰ ਆਦਿ ਲਗਾਏ ਗਏ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਧਾਰੀਵਾਲ ਦੇ ਪ੍ਰਧਾਨ ਡਾ: ਕਮਲਜੀਤ ਸਿੰਘ ਕੇ ਜੇ, ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਦੇ ਪ੍ਰਧਾਨ ਅਸ਼ਵਨੀ ਫੱਜੂਪੁਰ, ਸੰਸਥਾ ਹਿਊਮਨ ਰਾਈਟਸ ਸੁਰੱਕਸ਼ਾ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਇੰਜ: ਜੇ.ਪੀ. ਸਿੰਘ, ਡਾ: ਗੁਰਜਿੰਦਰ ਸਿੰਘ ਸੰਧੂ, ਗੁਰਦੁਆਰਾ ਬੇਬੇ ਨਾਨਕੀ ਜੀ ਦੇ ਪ੍ਰਧਾਨ ਅਮਰਜੀਤ ਸਿੰਘ ਹੈਪੀ, ਬੂਆ ਸਿੰਘ, ਦਲਜੀਤ ਸਿੰਘ ਛੋਟੇਪੁਰ ਸਮੇਤ ਸੰਗਤਾਂ ਵੱਡੀ ਗਿਣਤੀ ’ਚ ਸਾਮਲ ਸਨ।