ਗੈਂਗਸਟਰ ਬਿਕਰਮ ਬਰਾੜ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਬਿਕਰਮ ਬਰਾੜ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

ਫ਼ਰੀਦਕੋਟ : ਐੱਨਆਈਏ ਵੱਲੋਂ ਪਿਛਲੇ ਹਫ਼ਤੇ ਦੁਬਈ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਬਿਕਰਮ ਬਰਾੜ ਨੂੰ ਅਦਾਲਤ ’ਤੇ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਫ਼ਰੀਦਕੋਟ ਪੁਲੀਸ ਮੁਲਜ਼ਮ ਨੂੰ ਰਾਹਦਾਰੀ ਰਿਮਾਂਡ ’ਤੇ ਦਿੱਲੀ ਤੋਂ ਲਿਆਈ ਸੀ। ਬਿਕਰਮ ਬਰਾੜ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ’ਚ ਦੋ ਪਰਚੇ ਦਰਜ ਹਨ। ਜ਼ਿਕਰਯੋਗ ਹੈ ਕਿ ਸਿਟੀ ਪੁਲੀਸ ਕੋਟਕਪੂਰਾ ਨੇ ਬਿਕਰਮ ਨੂੰ ਕੋਟਕਪੂਰਾ ਦੇ ਇੱਕ ਵਪਾਰੀ ਤੋਂ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਿਕਰਮ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀਆਂ ਵਿੱਚੋਂ ਹੈ। ਉਸ ਉਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਸ਼ਕਤੀ ਸਿੰਘ ਦੇ ਘਰ ’ਤੇ ਹਮਲਾ ਕਰਵਾਉਣ ਦਾ ਵੀ ਦੋਸ਼ ਹੈ। ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਅਜੈ ਪਾਲ ਸਿੰਘ ਨੇ ਅੱਜ ਬਿਕਰਮ ਬਰਾੜ ਨੂੰ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ।