ਗ੍ਰੀਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸਿੱਖਾਂ ਦੀ ਤਾਰੀਫ਼

ਗ੍ਰੀਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸਿੱਖਾਂ ਦੀ ਤਾਰੀਫ਼

  • ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗ੍ਰੀਸ ਵਿਚ ਕਈ ਸਥਾਨਾਂ ਦੀ ਯਾਤਰਾ ਕੀਤੀ : ਮੋਦੀ
  • ਕੋਰੋਨਾ ਕਾਲ ਵਿਚ ਸਿੱਖ ਭਾਈਚਾਰੇ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਸ਼ਲਾਘਾਯੋਗ
    -40 ਸਾਲ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ੍ਰੀਸ ਆਉਣ ਨਾਲ ਭਾਈਚਾਰੇ ਦਾ ਮਾਣ ਵਧਿਆ : ਸ੍ਰ. ਕਿਰਪਾਲ ਸਿੰਘ ਟਾਂਡਾ

ਗ੍ਰੀਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਗ੍ਰੀਸ ਦੌਰੇ ਦੌਰਾਨ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਏਥੈਂਸ ਸੰਗੀਤ ਯੂਨੀਵਰਸਿਟੀ ਵਿਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਗ੍ਰੀਸ ਅਤੇ ਭਾਰਤ ਦੇ ਰਿਸ਼ਤਿਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵੀ ਖ਼ਾਸ ਤੌਰ ’ਤੇ ਜ਼ਿਕਰ ਕੀਤਾ।
ਗ੍ਰੀਸ ਦੀ ਏਥੈਂਸ ਸੰਗੀਤ ਯੂਨੀਵਰਸਿਟੀ ਵਿਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਕਿ ਵਿਸ਼ਵ ਵਿਚ ਭਾਰਤੀ ਸੱਭਿਅਤਾ ਦੀ ਆਪਣੀ ਇਕ ਵੱਖਰੀ ਪਛਾਣ ਹੈ ਅਤੇ ਇਹ ਸਾਡੇ ਗੁਰੂਆਂ ਪੀਰਾਂ ਤੋਂ ਚਲਦੀ ਆ ਰਹੀ ਐ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗ੍ਰੀਸ ਵਿਚ ਕਈ ਸਥਾਨਾਂ ਦੀ ਯਾਤਰਾ ਕੀਤੀ ਸੀ ਅਤੇ ਭਾਰਤੀ ਸੰਸਕਾਰਾਂ ਨੂੰ ਅੱਗੇ ਵਧਾਇਆ। ਇੱਥੇ ਹੀ ਬਸ ਨਹੀਂ, ਉਨ੍ਹਾਂ ਨੇ ਕੋਰੋਨਾ ਕਾਲ ਵਿਚ ਸਿੱਖ ਭਾਈਚਾਰੇ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰੀਸ ਦੌਰਾ ਹੁਣ ਖ਼ਤਮ ਹੋ ਚੁੱਕਿਆ ਏ ਅਤੇ ਉਹ ਦਿੱਲੀ ਵਾਪਸ ਪਰਤ ਚੁੱਕੇ ਨੇ। ਇਸ ਦੌਰਾਨ ਉਨ੍ਹਾਂ ਨੂੰ ਗ੍ਰੀਸ ਦੇ ਦੂਜੇ ਸਭ ਤੋਂ ਵੱਡੇ ਸਨਮਾਨ ਦੇ ਨਾਲ ਵੀ ਨਿਵਾਜ਼ਿਆ ਗਿਆ।