ਘਰ ’ਚ ਗੁਪਤ ਦਸਤਾਵੇਜ਼ ਮਿਲਣ ਦੇ ਮਾਮਲੇ ’ਚ ਅਮਰੀਕੀ ਰਾਸ਼ਟਰਪਤੀ ਬਾਇਡਨ ਤੋਂ ਪੁੱਛ-ਪੜਤਾਲ

ਘਰ ’ਚ ਗੁਪਤ ਦਸਤਾਵੇਜ਼ ਮਿਲਣ ਦੇ ਮਾਮਲੇ ’ਚ ਅਮਰੀਕੀ ਰਾਸ਼ਟਰਪਤੀ ਬਾਇਡਨ ਤੋਂ ਪੁੱਛ-ਪੜਤਾਲ

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੋਂ ਗੁਪਤ ਦਸਤਾਵੇਜ਼ਾਂ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਪਿਛਲੇ ਦੋ ਦਿਨਾਂ ਵਿਚ ਵਿਸ਼ੇਸ਼ ਅਧਿਕਾਰੀ ਨੇ ਪੁੱਛ ਪੜਤਾਲ ਕੀਤੀ। ਵ੍ਹਾਈਟ ਹਾਊਸ ਦੇ ਸਲਾਹਕਾਰ ਦਫਤਰ ਦੇ ਬੁਲਾਰੇ ਇਆਨ ਸੈਮਸ ਨੇ ਕਿਹਾ ਕਿ ਐਤਵਾਰ ਅਤੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿਚ ਪੁੱਛ ਪੜਤਾਲ ਕੀਤੀ ਗਈ ਸੀ। ਸੈਮਸ ਨੇ ਕਿਹਾ, ‘ਰਾਸ਼ਟਰਪਤੀ ਦੇ ਵਿਸ਼ੇਸ਼ ਵਕੀਲ ਨੇ ਜਨਵਰੀ ਵਿੱਚ ਕਿਹਾ ਸੀ ਕਿ ਬਾਇਡਨ ਦੇ ਡੇਲਾਵੇਅਰ ਨਵਿਾਸ ਅਤੇ ਵਾਸ਼ਿੰਗਟਨ ਵਿੱਚ ਇੱਕ ਦਫ਼ਤਰ ਤੋਂ ਕੁਝ ਗੁਪਤ ਦਸਤਾਵੇਜ਼ ਬਰਾਮਦ ਕੀਤੇ ਗਏ ਸਨ। ਬਾਇਡਨ ਨੇ ਉਪ ਰਾਸ਼ਟਰਪਤੀ ਹੁੰਦੇ ਹੋਏ ਇਨ੍ਹਾਂ ਥਾਵਾਂ ਦੀ ਵਰਤੋਂ ਕੀਤੀ ਸੀ।