ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ

ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ

ਅੰਮ੍ਰਿਤਸਰ- ਜੂਨ 1984 ’ਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਵਿਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਸ਼ੁਰੂ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਸਾਲਾਨਾ ਸ਼ਹੀਦੀ ਸਮਾਗਮ ਹੋਵੇਗਾ। ਇਸ ਸਬੰਧ ਵਿਚ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ ਉੱਥੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਜ਼ਖਮੀ ਹੋਏ ਪਾਵਨ ਸਰੂਪ 6 ਜੂਨ ਨੂੰ ਸੰਗਤ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।