ਚੰਡੀਗੜ੍ਹ ਵਿਚਲੇ ਘਰ ’ਚੋਂ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ ਵਿਚਲੇ ਘਰ ’ਚੋਂ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ- ਪੰਜਾਬ ਪੁਲੀਸ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਡਰੱਗ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੈ। ਵਿਧਾਇਕ ਦੇ ਪਰਿਵਾਰ ਦੇ ਮੈਂਬਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦਿਖਾਇਆ ਕਿ ਪੰਜਾਬ ਪੁਲੀਸ ਦੀ ਟੀਮ ਖਹਿਰਾ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਹੈ। ਵੀਡੀਓ ‘ਚ ਖਹਿਰਾ ਪੁਲੀਸ ਟੀਮ ਨਾਲ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਗ੍ਰਿਫਤਾਰੀ ਵਾਰੰਟ ਦਿਖਾਉਣ ਲਈ ਕਹਿ ਰਹੇ ਹਨ। ਵਿਧਾਇਕ ਛਾਪੇਮਾਰੀ ਟੀਮ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਦੀ ਪਛਾਣ ਵੀ ਪੁੱਛ ਰਹੇ ਹਨ, ਜਦੋਂ ਖਹਿਰਾ ਨੇ ਪੁਲੀਸ ਟੀਮ ਨੂੰ ਪੁੱਛਿਆ ਕਿ ਉਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ ਤਾਂ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਲਿਜਾਇਆ ਜਾ ਰਿਹਾ ਹੈ।