ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਨਾਟਕ ਖੇਡੇ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਨਾਟਕ ਖੇਡੇ

ਪਟਿਆਲਾ- ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ‘ਲਾਈਟ ਐਂਡ ਸਾਊਂਡ’ ਹਿੰਦੀ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ। ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਡਾਇਰੈਕਟਰ ਜੋਗਾ ਸਿੰਘ ਖੀਵਾ ਦੇ ਨਿਰਦੇਸ਼ਨਾਂ ਹੇਠ ਨਾਟਕ ‘ਦਾਸਤਾਂ ਏ ਸ਼ਹਾਦਤ’ ਨੇ ਉਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਾਲੀਦਾਸ ਆਡੀਟੋਰੀਅਮ ਵਿੱਚ ਮੌਜੂਦ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਇਸ ਦੌਰਾਨ ਕੁਲਾਰ ਪ੍ਰੋਡਕਸ਼ਨਜ਼ ਦੇ ਐੱਮਡੀ ਇੰਜ. ਹਰਬੰਸ ਸਿੰਘ ਕੁਲਾਰ ਮੁੱਖ ਮਹਿਮਾਨ ਵਜੋਂ ਜਦੋਂ ਕਿ ਪੀਐੱਸਪੀਸੀਐੱਲ ਦੇ ਐਡੀਸ਼ਨਲ ਐੱਸਈ ਇੰਜ. ਇੰਦਰਜੀਤ ਸਿੰਘ ਗਿੱਲ ਤੇ ਸੇਵਾ ਮੁਕਤ ਡੀਐੱਫਓ ਕੌਸ਼ਲ ਰਾਓ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਪ੍ਰਬੰਧਕਾਂ ਵੱਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਇੰਜ. ਹਰਬੰਸ ਸਿੰਘ ਕੁਲਾਰ ਨੇ ਕਿਹਾ ਕਿ ਜੋਗਾ ਸਿੰਘ ਖੀਵਾ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਨਾਟਕ ਨੌਜਵਾਨਾਂ ਨੂੰ ਸੇਧ ਦੇਣ ਦੇ ਨਾਲ ਸਾਡੇ ਇਤਿਹਾਸ ਤੋਂ ਵੀ ਜਾਣੂ ਕਰਵਾਉਂਦੇ ਹਨ। ਇੰਜ. ਕੁਲਾਰ ਨੇ ਕਿਹਾ ਕਿ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਿਖਾਏ ਰਸਤੇ ਨੂੰ ਅਸੀਂ ਭੁੱਲਦੇ ਜਾ ਰਹੇ ਹਾਂ ਜਦ ਕਿ ਉਨ੍ਹਾਂ ਦਾ ਰਸਤਾ ਮਾਨਵਤਾ ਨੂੰ ਇਕਸਾਰਤਾ ਪ੍ਰਦਾਨ ਕਰਦਾ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣਾ ਸਰਬੰਸ ਤੱਕ ਵਾਰ ਦਿੱਤਾ।