ਲੁਧਿਆਣਾ- ਲੁਧਿਆਣਾ ਦੀ ਅਦਾਲਤ ਨੇ ਜਬਰ-ਜਨਾਹ ਮਾਮਲੇ ਵਿੱਚ ਬਰਨਾਲਾ ਦੀ ਜੇਲ੍ਹ ’ਚ ਬੰਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸਿਮਰਜੀਤ ਬੈਂਸ ਨੇ ਦੋ ਤਿੰਨ ਦਿਨ ਪਹਿਲਾਂ ਵਿਸ਼ੇਸ਼ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਅਦਾਲਤ ਨੇ ਪੁਲੀਸ ਨੂੰ ਨੋਟਿਸ ਭੇਜ ਕੇ ਸਾਰੇ ਕਾਗਜ਼ਾਤ ਮੰਗੇ ਸਨ ਤੇ ਅਰਜ਼ੀ ’ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਜ਼ਮਾਨਤ ਖਾਰਜ ਕਰ ਦਿੱਤੀ। ਪੁਲੀਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਬੈਂਸ, ਉਸ ਦੇ ਦੋ ਭਰਾ, ਪੀਏ, ਪ੍ਰਾਪਰਟੀ ਡੀਲਰ ਤੇ ਇੱਕ ਔਰਤ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕੀਤਾ ਸੀ।