ਜ਼ੀਰਾ ਅਦਾਲਤ ’ਚ ਪੇਸ਼ੀ ਭੁਗਤਣ ਪਹੁੰਚੇ ਸੁਖਬੀਰ ਤੇ ਮਜੀਠੀਆ

ਜ਼ੀਰਾ ਅਦਾਲਤ ’ਚ ਪੇਸ਼ੀ ਭੁਗਤਣ ਪਹੁੰਚੇ ਸੁਖਬੀਰ ਤੇ ਮਜੀਠੀਆ

ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਣੇ ਹੋਰ ਅਕਾਲੀ ਆਗੂ ਅਤੇ ਵਰਕਰ ਅੱਜ ਆਪਣੀ ਪੇਸ਼ੀ ਭੁਗਤਣ ਲਈ ਮਾਨਯੋਗ ਸਿਵਲ ਕੋਰਟ ਜ਼ੀਰਾ ਵਿਖੇ ਪਹੁੰਚੇ। ਦਰਅਸਲ ਸਾਲ 2017 ਵਿਚ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕਰਨ ਨੂੰ ਲੈ ਕੇ ਥਾਣਾ ਮੱਖੂ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦਾ ਪੁਲੰਦਾ ਹੈ।
ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਹਾ ਜਾਂਦਾ ਸੀ ਕਿ ਪੰਜਾਬ ਦੀ ਜਵਾਨੀ ਨੂੰ ਨੌਕਰੀ ਦੇਵਾਂਗੇ ਪਰ ਅੱਜ ਆਮ ਆਦਮੀ ਪਾਰਟੀ ਦੀ ਪੋਲ ਖੁੱਲ੍ਹੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਕੀਲ ਗੁਰਬਚਨ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਮੁਕੱਰਰ ਕੀਤੀ ਜਾਵੇਗੀ।