ਜੀ-20: ਮੋਦੀ ਵੱਲੋਂ ਮੁੱਖ ਮੰਤਰੀਆਂ ਤੇ ਰਾਜਪਾਲਾਂ ਨਾਲ ਮੀਟਿੰਗ

ਜੀ-20: ਮੋਦੀ ਵੱਲੋਂ ਮੁੱਖ ਮੰਤਰੀਆਂ ਤੇ ਰਾਜਪਾਲਾਂ ਨਾਲ ਮੀਟਿੰਗ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਪਾਲਾਂ, ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਭਾਰਤ ਦੀ ਜੀ-20 ਦੀ ਪ੍ਰਧਾਨਗੀ ਨਾਲ ਸਬੰਧਿਤ ਪੱਖਾਂ ’ਤੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਵੱਲੋਂ ਇਸ ਸਬੰਧੀ ਵਰਚੁਅਲੀ ਮੀਟਿੰਗ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਲਈ ਆਪਣੀ ਸਮਰੱਥਾ ਨੂੰ ਦਰਸਾਉਣ ਦਾ ਇਹ ਵਿਲੱਖਣ ਮੌਕਾ ਹੈ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਮਿਲ ਕੇ ਕੰਮ ਕਰਨ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਵੱਖ ਵੱਖ ਜੀ-20 ਸਮਾਗਮ ਕਰਵਾਉਣ ਲਈ ਸਹਿਯੋਗ ਮੰਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ-20 ਸੰਮੇਲਨਾਂ ਦੌਰਾਨ ਵਿਦੇਸ਼ਾਂ ਤੋਂ ਵੱਡੀ ਗਿਣਤੀ ਮਹਿਮਾਨ ਭਾਰਤ ਆਉਣਗੇ ਅਤੇ ਕੌਮਾਂਤਰੀ ਮੀਡੀਆ ਦੀ ਨਜ਼ਰ ਇਨ੍ਹਾਂ ’ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਤੇ ਕਾਰੋਬਾਰੀ ਨਿਵੇਸ਼ ਖਿੱਚਣ ਦਾ ਵੀ ਇਹ ਬਿਹਤਰੀਨ ਮੌਕਾ ਹੈ।