ਜੇਲ੍ਹ ਦੀ ਕਾਲ ਕੋਠੜੀ ਬਾਰੇ ਕਾਨੂੰਨ ਰੱਦ ਕਰਨ ਸਬੰਧੀ ਪਟੀਸ਼ਨ ਖਾਰਜ

ਜੇਲ੍ਹ ਦੀ ਕਾਲ ਕੋਠੜੀ ਬਾਰੇ ਕਾਨੂੰਨ ਰੱਦ ਕਰਨ ਸਬੰਧੀ ਪਟੀਸ਼ਨ ਖਾਰਜ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਉਸ ਜਨਹਿਤ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਕੈਦੀਆਂ ਨੂੰ ਕਾਲ ਕੋਠੜੀਆਂ ਵਿੱਚ ਰੱਖਣ ਵਾਲੀਆਂ ਧਾਰਾਵਾਂ ਨੂੰ ਰੱਦ ਕਰਨ ਲਈ ਸੰਸਦ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਬੈਂਚ ਨੇ ਕਿਹਾ ਕਿ ਉਹ ਸੰਸਦ ਨੂੰ ਕਿਸੇ ਵਿਵਸਥਾ ਨੂੰ ਰੱਦ ਕਰਨ ਦਾ ਨਿਰਦੇਸ਼ ਕਿਵੇਂ ਦੇ ਸਕਦੇ ਹਨ।