ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ

ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ

ਜੈਤੋ- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਇੱਥੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ 150 ਨੌਜਵਾਨਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਗੁਰਨਿਵਾਜ਼ ਸਿੰਘ ਪੱਕਾ (ਫ਼ਰੀਦਕੋਟ) ਨੇ 5100 ਰੁਪਏ ਦਾ ਪਹਿਲਾ ਇਨਾਮ, ਜਸ਼ਨ ਸਿੰਘ ਜੈਤੋ ਨੇ 3100 ਰੁਪਏ ਦਾ ਦੂਜਾ ਇਨਾਮ ਅਤੇ ਇੰਦਰਜੀਤ ਸਿੰਘ ਬਾਘਾਪੁਰਾਣਾ ਨੇ 2100 ਰੁਪਏ ਦਾ ਤੀਜਾ ਇਨਾਮ ਹਾਸਲ ਕੀਤਾ। ਇਸ ਤੋਂ ਇਲਾਵਾ 500-500 ਰੁਪਏ ਦੇ 10 ਵਿਸ਼ੇਸ਼ ਇਨਾਮ ਵੀ ਦਿੱਤੇ ਗਏ। ਜਗਜੀਤ ਸਿੰਘ ਅਤੇ ਪ੍ਰਦੀਪ ਸਿੰਘ ਨੇ ਮੁੱਢਲੇ ਸਥਾਨ ਹਾਸਲ ਕਰਨ ਵਾਲਿਆਂ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਡਾ. ਗੁਰਮੀਤ ਸਿੰਘ ਅਤੇ ਡਾ. ਸੁਖਜੀਵਨ ਸਿੰਘ ਨੇ ਮੁਕਾਬਲਿਆਂ ਲਈ ਸਹਿਯੋਗ ਦਿੱਤਾ। ਜੱਜਮੈਂਟ ਹਰਪ੍ਰੀਤ ਸਿੰਘ ਖਾਲਸਾ, ਕੁਲਦੀਪ ਸਿੰਘ ਖਾਲਸਾ ਅਤੇ ਰਵਿੰਦਰ ਸਿੰਘ ਦਾਰਾ ਨੇ ਕੀਤੀ। ਇਸ ਪ੍ਰੋਗਰਾਮ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਟੱਡੀ ਸਰਕਲ ਦੇ ਸੇਵਾਦਾਰਾਂ ਗੁਰਚਰਨ ਸਿੰਘ, ਕਰਮਜੀਤ ਸਿੰਘ,ਪ੍ਰਕਾਸ਼ ਸਿੰਘ ਤੇ ਜਸਵੰਤ ਸਿੰਘ ਆਦਿ ਦਾ ਸਹਿਯੋਗ ਰਿਹਾ।