ਜੱਗੂ ਭਗਵਾਨਪੁਰੀਆ ਗਰੋਹ ਦੇ ਛੇ ਮੈਂਬਰ ਕਾਬੂ

ਜੱਗੂ ਭਗਵਾਨਪੁਰੀਆ ਗਰੋਹ ਦੇ ਛੇ ਮੈਂਬਰ ਕਾਬੂ

ਮੁਲਜ਼ਮਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਵੀ ਬਰਾਮਦ
ਰੂਪਨਗਰ- ਰੂਪਨਗਰ ਪੁਲੀਸ ਨੇ ਜੱਗੂ ਭਗਵਾਨਪੁਰੀਆ ਗਰੁੱਪ ਦੇ ਛੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਹਨ।

ਰੂਪਨਗਰ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਉਨ੍ਹਾਂ ਦੱਸਿਆ ਕਿ 15 ਦਸੰਬਰ 2022 ਨੂੰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਚਾਰ ਮੁਲਜ਼ਮਾਂ ਨੂੰ ਚਾਰ ਪਿਸਤੌਲਾਂ ਅਤੇ 20 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਮਗਰੋਂ ਅਰਸ਼ਦੀਪ ਸਿੰਘ ਫ਼ੌਜੀ ਅਤੇ ਵਰਿੰਦਰਪਾਲ ਸਿੰਘ ਵਿੱਕੀ ਉਰਫ 777 ਨੂੰ ਅੰਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਅਤੇ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਬੀਤੇ ਦਿਨ 8 ਪਿਸਤੌਲ ਤੇ 30 ਕਾਰਤੂਸ ਬਰਾਮਦ ਕੀਤੇ ਗਏ। ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਰਿਸ਼ਭ, ਪ੍ਰਦੀਪ ਸਿੰਘ ਉਰਫ ਕਾਕਾ, ਜਸਪਾਲ ਸਿੰਘ ਉਰਫ ਸ਼ਾਹ, ਪਰਗਟ ਸਿੰਘ, ਅਰਸ਼ਦੀਪ ਸਿੰਘ ਅਤੇ ਵਰਿੰਦਰਪਾਲ ਵਿੱਕੀ ਕੋਲੋਂ ਹੁਣ ਤੱਕ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸੇ ਗਰੋਹ ਦੇ ਇੱਕ ਹੋਰ ਮੈਂਬਰ ਦੀ ਸ਼ਨਾਖਤ ਕੀਤੀ ਗਈ ਹੈ, ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਕੇਸ ਦਰਜ ਹਨ।