ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸਮਾਗਮ

ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸਮਾਗਮ

ਸਪੀਕਰ ਸੰਧਵਾਂ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ
ਬਟਾਲਾ- ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਵਦੀਕ ਡੀਸੀ ਡਾ. ਨਿਧੀ ਕੁਮੁਦ ਬਾਮਬਾ, ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ, ਟਰੱਸਟ ਬਟਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ ਆਦਿ ਮੌਜੂਦ ਸਨ।

ਇਸ ਮੌਕੇ ਸ੍ਰੀ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਮੁਗਲ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਸੀ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਦੇ ਵਿਕਾਸ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।